ਜਨਰਲ ਇਜਲਾਸ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਸਮੇਤ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਲਈ ਸਲਾਨਾ ਜਨਰਲ ਇਜਲਾਸ ਦੀਆਂ ਤਿਆਰੀਆਂ ਜਾਰੀ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਅੱਜ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਕੀ ਹਦਾਇਤਾਂ ਦਿੱਤੀਆਂ।ਉਨ੍ਹਾਂ ਇਜਲਾਸ ਦੌਰਾਨ ਡਿਊਟੀ ਨਿਭਾਉਣ ਵਾਲੇ ਹਰ ਮੁਲਾਜ਼ਮ ਨੂੰ ਆਪਣੀ ਡਿਊਟੀ ਸੁਹਿਰਦਤਾ ਨਾਲ ਨਿਭਾਉਣ ਲਈ ਕਿਹਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ 27 ਨਵੰਬਰ ਨੂੰ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1:00 ਵਜੇ ਹੋਣਾ ਹੈ।ਇਜਲਾਸ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੂੰ ਦਫ਼ਤਰੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।
ਇਸ ਸਬੰਧੀ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਜਨਰਲ ਇਜਲਾਸ ਲਈ ਮੁਲਾਜ਼ਮਾਂ ਦੀਆਂ ਵੱਖ-ਵੱਖ ਜ਼ੁੰਮੇਵਾਰੀਆਂ ਨਿਰਧਾਰਤ ਕੀਤੀਆਂ ਗਈਆਂ ਹਨ। ਡਾ. ਰੂਪ ਸਿੰਘ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਇਜਲਾਸ ਦੀ ਆਰੰਭਤਾ ਅਰਦਾਸ ਨਾਲ ਹੋਵੇਗੀ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਸਮੁੱਚੇ ਹਾਊਸ ਵਿਚ 170 ਮੈਂਬਰ ਵੱਖ-ਵੱਖ ਹਲਕਿਆਂ ਤੋਂ ਸੰਗਤ ਵੱਲੋਂ ਵੋਟਾਂ ਰਾਹੀਂ ਚੁਣੇ ਜਾਂਦੇ ਹਨ।ਇਸ ਤੋਂ ਇਲਾਵਾ 15 ਨਾਮਜ਼ਦ ਮੈਂਬਰ ਹੁੰਦੇ ਹਨ।ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵੀ ਮੈਂਬਰ ਵਜੋਂ ਹਾਊਸ ਦਾ ਹਿੱਸਾ ਹਨ।ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ 14 ਸ਼੍ਰੋਮਣੀ ਕਮੇਟੀ ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ।ਇਸ ਤੋਂ ਇਲਾਵਾ 2 ਮੈਂਬਰਾਂ ਨੇ ਅਸਤੀਫ਼ਾ ਦਿੱਤਾ ਹੋਇਆ ਹੈ।
ਇਜਲਾਸ ਦੇ ਪ੍ਰਬੰਧਾਂ ਸਬੰਧੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸਕੱਤਰ ਸਿੰਘ, ਸਤਿੰਦਰ ਸਿੰਘ, ਸੁਲੱਖਣ ਸਿੰਘ ਭੰਗਾਲੀ, ਹਰਜਿੰਦਰ ਸਿੰਘ ਕੈਰੋਂਵਾਲ, ਨਿਸ਼ਾਨ ਸਿੰਘ, ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ, ਮੈਨੇਜਰ ਮੁਖਤਾਰ ਸਿੰਘ, ਮਨਜਿੰਦਰ ਸਿੰਘ ਮੰਡ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਜਗਤਾਰ ਸਿੰਘ ਸ਼ਹੂਰਾ, ਨਿਸ਼ਾਨ ਸਿੰਘ, ਇੰਚਾਰਜ ਅਜਾਦਦੀਪ ਸਿੰਘ, ਗੁਰਦਿਆਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਨਿਰਵੈਲ ਸਿੰਘ, ਮਨਜੀਤ ਸਿੰਘ ਆਦਿ ਮੌਜੂਦ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …