Friday, November 22, 2024

ਡੀ.ਸੀ ਤੇ ਵਿਧਾਇਕ ਚੀਮਾ ਵੱਲੋਂ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ

ਉਦਘਾਟਨੀ ਸਮਾਰੋਹ ਦੀ ਸਫਲਤਾ ਲਈ ਨਾਮਵਰ ਕਬੱਡੀ ਸ਼ਖਸੀਅਤਾਂ ਅੱਗੇ ਆਈਆਂ
ਕਪੂਰਥਲਾ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ PPNJ2611201924ਸਮਰਪਿਤ 1 ਤੋਂ 10 ਦਸੰਬਰ ਤੱਕ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੀ ਸ਼ੁਰੂਆਤ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੋਂ ਹੋਣ ਜਾ ਰਹੀ ਹੈ।ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਅਤੇ ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਵੱਲੋਂ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿਚ ਇਲਾਕੇ ਦੀਆਂ ਨਾਮਵਰ ਕਬੱਡੀ ਸ਼ਖਸੀਅਤਾਂ ਨੇ ਵੀ ਭਾਗ ਲਿਆ ਅਤੇ ਸਮਾਰੋਹ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਆਪਣੀਆਂ ਸੇਵਾਵਾਂ ਦੀ ਪੇਸ਼ਕਸ਼ ਕੀਤੀ।ਉਨ੍ਹਾਂ ਟੂਰਨਾਮੈਂਟ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਆਪਣੇ ਕੀਮਤੀ ਸੁਝਾਅ ਵੀ ਦਿੱਤੇ।ਉਨ੍ਹਾਂ ਕਿਹਾ ਕਿ ਇਸ ਵੱਡੇ ਟੂਰਨਾਮੈਂਟ ਲਈ ਇਲਾਕੇ ਦੇ ਖੇਡ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਵਿਸ਼ਵ ਪੱਧਰੀ ਟੂਰਨਾਮੈਂਟ ਦਾ ਆਗਾਜ਼ ਸੁਲਤਾਨਪੁਰ ਲੋਧੀ ਦੀ ਧਰਤੀ ਤੋਂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।        
                        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਸ੍ਰੀਮਤੀ ਨਵਨੀਤ ਕੌਰ ਬੱਲ, ਜ਼ਿਲ੍ਹਾ ਖੇਡ ਅਫ਼ਸਰ ਪਰਦੀਪ ਕੁਮਾਰ, ਸੰਦੀਪ ਸਿੰਘ, ਪਲਵਿੰਦਰ ਸਿੰਘ ਪੱਪਾ ਤੇ ਰਵਿੰਦਰ ਰਵੀ ਤੋਂ ਇਲਾਵਾ ਕਬੱਡੀ ਨਾਲ ਜੁੜੀਆਂ ਸ਼ਖਸੀਅਤਾਂ ਵਿਚ ਬਲਕਾਰ ਸਿੰਘ, ਨਿਰਮਲ ਸਿੰਘ, ਰਣਧੀਰ ਸਿੰਘ ਧੀਰਾ, ਤਰਲੋਕ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਅਮਨਪ੍ਰੀਤ ਸਿੰਘ, ਇੰਦਰਜੀਤ ਕੌਰ ਤੇ ਹੋਰ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply