ਕਪੂਰਥਲਾ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੀ ‘ਆਰ.ਵੀ.ਵਾਈ’ ਅਤੇ ‘ਏ.ਡੀ.ਆਈ.ਪੀ’ ਸਕੀਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿਚ 3 ਤੋਂ 9 ਦਸੰਬਰ 2019 ਤੱਕ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਤੇ ਉਪਕਰਣ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ‘ਅਲਿਮਕੋ’ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਵਿਚ ਦਿਵਿਆਂਗਜਨ ਨੂੰ ਨਕਲੀ ਅੰਗ ਅਤੇ ਉਪਕਰਣ ਮੁਹੱਈਆ ਕਰਵਾਏ ਜਾਣ ਲਈ ਉਨ੍ਹਾਂ ਦੀ ਪੈਮਾਇਸ਼ ਅਤੇ ਪਛਾਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 3 ਦਸੰਬਰ ਨੂੰ ਬੀ. ਡੀ. ਪੀ. ਓ ਦਫ਼ਤਰ ਕਪੂਰਥਲਾ, 4 ਦਸੰਬਰ ਨੂੰ ਬੀ. ਡੀ. ਪੀ. ਓ ਦਫ਼ਤਰ ਸੁਲਤਾਨਪੁਰ ਲੋਧੀ, 5 ਦਸੰਬਰ ਨੂੰ ਬੀ. ਡੀ. ਪੀ. ਓ ਦਫ਼ਤਰ ਢਿਲਵਾਂ, 6 ਦਸੰਬਰ ਨੂੰ ਬੀ. ਡੀ. ਪੀ. ਓ ਦਫ਼ਤਰ ਨਡਾਲਾ ਅਤੇ 9 ਦਸੰਬਰ ਨੂੰ ਗੀਤਾ ਭਵਨ ਮੰਦਿਰ, ਮਾਡਲ ਟਾੳੂਨ ਫਗਵਾੜਾ ਵਿਖੇ ਕੈਂਪ ਲਗਾਏ ਜਾਣਗੇ। ਉਨ੍ਹਾਂ ਦਿਵਿਆਂਗਜਨ ਅਤੇ ਲੋੜਵੰਦ ਲੋਕਾਂ ਨੂੰ ਇਨ੍ਹਾਂ ਕੈਂਪਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਕੇ ਲਾਭ ਲੈਣ ਦੀ ਅਪੀਲ ਕੀਤੀ ਹੈ।ਉਨ੍ਹਾਂ ਦੱਸਿਆ ਕਿ ਇਸ ਤਹਿਤ ਲਾਭ ਪ੍ਰਾਪਤ ਕਰਨ ਲਈ ਲਾਭਪਾਤਰੀ ਦੀ ਮਾਸਿਕ ਆਮਦਨ 15 ਹਜ਼ਾਰ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਲਾਭਪਾਤਰੀ ਇਕ ਫੋਟੋ ਤੋਂ ਇਲਾਵਾ ਸਮਰੱਥ ਅਥਾਰਟੀ ਵੱਲੋਂ ਜਾਰੀ ਆਮਦਨ ਸਰਟੀਫਿਕੇਟ, ਆਧਾਰ ਕਾਰਡ ਅਤੇ 40 ਫੀਸਦੀ ਤੋਂ ਵੱਧ ਦੇ ਅੰਗਹੀਣਤਾ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆਂ ਜ਼ਰੂਰ ਨਾਲ ਲੈ ਕੇ ਆਉਣ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …