ਕਪੂਰਥਲਾ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡੀ.ਪੀ ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ
ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਚਰਵਾਹੇ/ਵਿਅਕਤੀ ਵੱਲੋਂ ਭਾਰੀ ਮਾਤਰਾ ਵਿਚ ਗਾਵਾਂ/ਮੱਝਾਂ ਨੂੰ ਜ਼ਿਲ੍ਹਾ ਕਪੂਰਥਲਾ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਕਿਨਾਰੇ ਚਰਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 24 ਜਨਵਰੀ 2020 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਘੁੰਮਦੇ-ਫਿਰਦੇ ਪਸ਼ੂ ਲੋਕਾਂ ਦੀਆਂ ਫ਼ਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਹਰਿਆਵਲ ਮਿਸ਼ਨ ਤਹਿਤ 550 ਬੂਟੇ ਵੀ ਲਗਾਏ ਗਏ ਹਨ।ਹਰਿਆਵਲ ਮਿਸ਼ਨ ਤਹਿਤ ਲਗਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਅਤੇ ਜ਼ਿਲ੍ਹਾ ਕਪੂਰਥਲਾ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਮੁੱਖ ਰੱਖਦਿਆਂ ਇਸ ’ਤੇ ਫੌਰੀ ਕਾਰਵਾਈ ਕਰਨ ਦੀ ਲੋੜ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media