ਸੁਨਾਮ/ ਲੌਂਗੋਵਾਲ, 26 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਆਈ.ਟੀ.ਆਈ ਚੌਂਕ ਵਿਖੇ ਕਾਂਗਰਸ ਪਾਰਟੀ ਬੁਲਾਰੇ
ਅਤੇ ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ ਯੂਥ ਕਾਂਗਰਸ ਉਪ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਬਲਾਕ ਕਾਂਗਰਸ ਕਮੇਟੀ ਨੇ ਕੇਂਦਰ ਸਰਕਾਰ ਦੀਆਂ ਗੈਰ ਰਵਾਇਤੀ ਚਾਲਾਂ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।ਦਮਨ ਥਿੰਦ ਬਾਜਵਾ ਅਤੇ ਸਕੱਤਰ ਪੰਜਾਬ ਕਾਂਗਰਸ ਹਰਮਨਦੇਵ ਬਾਜਵਾ ਨੇ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿੱਚ ਆਪਣੀਆਂ ਗਲਤ ਨੀਤੀਆਂ ਨਾਲ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ ਵਿਨਾਸ਼ਕਾਰੀ ਆਰਥਿਕ ਸੰਕਟ ਦਾ ਕਾਰਨ ਬਣੀ ਅਤੇ ਉਨ੍ਹਾਂ ਨੇ ਉਦਯੋਗਿਕ, ਖੇਤੀਬਾੜੀ ਅਤੇ ਵਿਦਿਅਕ ਖੇਤਰ ਨੂੰ ਪੂਰੀ ਤਰ੍ਹਾਂ ਤੋੜ-ਮਰੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੱਧਦੀ ਬੇਰੁਜਗਾਰੀ ਅਤੇ ਮਹਿੰਗਾਈ ਦਰ ਇਤਿਹਾਸ ਦੇ ਸਭ ਤੋਂ ਖਤਰਨਾਕ ਪੱਧਰ `ਤੇ ਪਹੁੰਚੀ ਹੋਈ ਹੈ, ਦੇਸ਼ ਭਰ ਵਿਚ ਫੈਲੀ ਤਾਨਾਸ਼ਾਹੀ ਦਾ ਮੁਕਾਬਲਾ ਕਰਨ ਲਈ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ, ਬਲਾਕ ਪ੍ਰਧਾਨਾਂ, ਸਰਪੰਚਾਂ, ਪੰਚਾਂ, ਬਲਾਕ ਸੰਮਤੀ ਚੇਅਰਮੈਨ-ਮੈਂਬਰਾਂ, ਕੌਂਸਲਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
ਇਸ ਮੌਕੇ ਬਲਾਕ ਪ੍ਰਧਾਨ ਦਿਹਾਤੀ ਮੁਲਖਾ ਸਿੰਘ ਕੁੰਨਰਾਂ, ਜਗਦੇਵ ਸਿੰਘ ਜੱਗਾ, ਮੁਨੀਸ਼ ਸੋਨੀ, ਮਲਕੀਤ ਸਿੰਘ ਥਿੰਦ, ਸੁਰੇਸ਼ ਕੁਮਾਰ, ਮਨਪ੍ਰੀਤ ਵੜੈਚ, ਕਿਰਨਜੀਤ ਕੌਰ, ਬਿੱਕਰ ਸਿੰਘ, ਨਵਤੇਜ਼ ਸਿੰਘ ਕੰਬੋਜ਼, ਗੁਰਮੀਤ ਸਿੰਘ, ਸੰਜੇ ਗੋਇਲ ਅਤੇ ਪ੍ਰੇਮ ਚੰਦ ਧਮਾਕਾ ਆਦਿ ਹਾਜਰ ਸਨ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media