ਲੌਂਗੋਵਾਲ, 26 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਵਿਰੋਧ ਵਿੱਚ ਪੰਜਾਬ ਪ੍ਰਦੇਸ਼
ਕਾਂਗਰਸ ਕਮੇਟੀ ਦੇ ਸੱਦੇ ‘ਤੇ ਕਾਂਗਰਸੀ ਵਰਕਰਾਂ ਵਲੋਂ ਜਿਲਾ ਕਾਂਗਰਸ ਕਮੇਟੀ ਲੋਕਲ ਬਾਡੀ ਸੈਲ ਸੰਗਰੂਰ ਦੇ ਜਿਲਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਰੋਹ ਵਿੱਚ ਆਏ ਕਾਂਗਰਸੀਆਂ ਨੇ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਅਪਣੀ ਭੜਾਸ ਕੱਢੀ।ਦਰਸ਼ਨ ਕਾਂਗੜਾ ਨੇ ਕਿਹਾ ਕਿ ਜਿਸ ਦਿਨ ਤੋਂ ਨਰਿੰਦਰ ਮੋਦੀ ਨੇ ਦੇਸ਼ ਦੀ ਵਾਗਡੋਰ ਸੰਭਾਲੀ ਹੈ, ਉਸੇ ਦਿਨ ਤੋਂ ਦੇਸ਼ ਵਾਸੀਆਂ ਦੇ ਮਾੜੇ ਦਿਨ ਆ ਗਏ ਹਨ।ਰੋਜਾਨਾ ਵਧ ਰਹੀ ਮਹਿੰਗਾਈ ਕਾਰਨ ਦੇਸ਼ ਵਾਸੀਆਂ ਨੂੰ ਦੋ ਵਕਤ ਦੀ ਰੋਟੀ ਦੇ ਵੀ ਲਾਲੇ ਪਏ ਹੋਏ ਹਨ।ਨਰਿੰਦਰ ਮੋਦੀ ਨੇ ਚੋਣਾਂ ਤੋਂ ਪਹਿਲਾਂ ਜਾਰੀ ਕੀਤੇ ਭਾਜਪਾ ਦੇ ਚੋਣ ਮਨੋਰਥ ਪੱਤਰ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਸਗੋਂ ਦੇਸ਼ ਅੰਦਰ ਨੋਟਬੰਦੀ ਅਤੇ ਜੀ.ਐਸ.ਟੀ ਵਰਗੀਆਂ ਮਾੜੀਆਂ ਨੀਤੀਆਂ ਨਾਲ ਦੇਸ਼ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ।ਕਾਂਗੜਾ ਨੇ ਭਾਰੀ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਤੋਂ ਅੱਜ ਦੇਸ਼ ਦੇ ਲੋਕਤੰਤਰ ਨੂੰ ਵੀ ਵੱਡਾ ਖ਼ਤਰਾ ਬਣਿਆ ਹੋਇਆ ਹੈ।
ਇਸ ਮੌਕੇ ਲਖਮੀਰ ਸਿੰਘ ਸੇਖੋਂ, ਯੂਥ ਆਗੂ ਸਾਜਨ ਕਾਂਗੜਾ, ਅਜੈ ਕੁਮਾਰ, ਅਮਨ ਚੋਪੜਾ, ਅਮ੍ਰਿਤ ਸਿੰਘ, ਜੱਗੀ, ਵਿੱਕੀ, ਰਾਣਾ, ਹੈਪੀ ਹੀਰਾ, ਜਗਸੀਰ ਸਿੰਘ ਆਦਿ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media