ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਊਰਜਾ ਬਚਾਅ `ਤੇ ਰਾਸ਼ਟਰੀ ਅਭਿਆਨ ਦੇ ਤਹਿਤ ਰਾਜ ਪੱਧਰੀ ‘ਆਨ ਦ ਸਪੋਟ’ ਪੇਂਟਿੰਗ
ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਪੜਦੀ ਨੌਵੀਂ ਜਮਾਤ ਦੀ ਵਿਦਿਆਰਥਣ ਤਨਵੀ ਅਗਰਵਾਲ ਨੂੰ ਦਿਲਾਸਾ ਪੁਰਸਕਾਰ ਅਤੇ 7500/- ਰੁਪਏ ਦਾ ਨਕਦ ਇਨਾਮ ਦਿੱਤਾ ਗਿਆ।ਚੰਡੀਗੜ੍ਹ ਦੇ `ਟੈਗੋਰ ਥੀਏਟਰ` ਵਿੱਚ ਕਰਵਾਈ ਗਈ ਇਸ ਸਨਮਾਨ ਪ੍ਰਤੀਯੋਗਤਾ ਵਿੱਚ 100 ਪ੍ਰਤੀਯੋਗੀਆਂ ਨੇ ਹਿੱਸਾ ਲਿਆ।ਤਨਵੀ ਅਗਰਵਾਲ ਨੇ ਇਸ ਮੁਕਾਬਲੇ ਦੀ `ਬੀ` ਸ਼੍ਰੇਣੀ ਵਿੱਚ ਇਨਾਮ ਜਿੱਤਿਆ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਵਿਦਿਆਰਥਣ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਵਧਾਈ ਦਿੱਤੀ।
ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥਣ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਸ ਨੂੰ ਕਿਹਾ ਕਿ ਉਹ ਆਪਣੇ ਜ਼ਨੂੰਨ ਨੂੰ ਇਸੇ ਤਰ੍ਹਾਂ ਜਾਰੀ ਰੱਖੇ ਅਤੇ ਆਪਣੇ ਸਕੂਲ ਤੇ ਪਰਿਵਾਰ ਦਾ ਨਾਂ ਰੌਸ਼ਨ ਕਰੇ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media