Wednesday, March 4, 2026

ਸੰਵਿਧਾਨ ਦਿਵਸ ਮੌਕੇ ਦੇਸ਼ ਦੀ ਅਖੰਡਤਾ ਤੇ ਏਕਤਾ ਨੂੰ ਬਰਕਰਾਰ ਰੱਖਣ ਦੀ ਚੁੱਕੀ ਸੰਹੁ

26 ਨਵੰਬਰ 1949 ਨੂੰ ਤਿਆਰ ਹੋਇਆ ਸੀ ਭਾਰਤ ਦਾ ਸੰਵਿਧਾਨ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਜ਼ਿਲਾ੍ਹ ਪੀ੍ਰਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ PPNJ2711201905ਸ਼ਿਵਦੁਲਾਰ ਸਿੰਘ ਢਿਲੋ ਦੀ ਪ੍ਰਧਾਨਗੀ ਹੇਠ ਸਮੂਹ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਦਿਵਸ ਮੌਕੇ ਦੇਸ਼ ਦੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਕੇ ਸੁਣਾਉਣ ਉਪਰੰਤ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦੀ ਸਹੁੰ ਵੀ ਚੁਕਾਈ ਗਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਜੀ ਵੱਲੋਂ ਰਚਿਤ ਸੰਵਿਧਾਨ ਨੰੂ ਤਿਆਰ ਕਰਨ ਵਿੱਚ 2 ਸਾਲ 11 ਮਹੀਨੇ ਅਤੇ 18 ਦਿਨ ਦਾ ਸਮਾਂ ਲੱਗਿਆ।ਉਨ੍ਹਾਂ ਦੱਸਿਆ ਕਿ ਇਹ ਸੰਵਿਧਾਨ ਹਰੇਕ ਵਰਗ ਨੂੰ ਮੁੱਖ ਰੱਖਕੇ ਤਿਆਰ ਕੀਤਾ ਗਿਆ ਅਤੇ ਇਸ ਸੰਵਿਧਾਨ ਦੇ ਨਿਯਮਾਂ ਅਨੁਸਾਰ ਹੀ ਦੇਸ਼ ਦੇ ਕੰਮ-ਕਾਜ਼ ਚੱਲ ਰਹੇ ਹਨ।
         ਡਿਪਟੀ ਕਮਿਸ਼ਨਰ ਨੇ ਮੌਜੂਦਾ ਸੰਵਿਧਾਨ ਦੇ ਕੁੱਝ ਅਨੁਛੇਦਾਂ ਅਤੇ ਆਰਟੀਕਲਜ਼ ਦੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਭਾਰਤ ਦਾ ਸੰਵਿਧਾਨ 26 ਨਵੰਬਰ 1949 ਨੰੂ ਬਣਿਆ ਅਤੇ 26 ਜਨਵਰੀ 1950 ਨੰੂ ਇਸ ਨੂੰ ਲਾਗੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 26 ਨਵੰਬਰ ਦਾ ਦਿਨ ਭਾਰਤ ਦੇ ਸੰਵਿਧਾਨ ਦਿਵਸ ਦੇ ਰੂਪ ਵਿੱਚ ਘੋਸ਼ਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤ ਦਾ ਸੰਵਿਧਾਨ ਵਿਸ਼ਵ ਦੇ ਲੋਕਤਾਂਤਰਿਕ ਦੇਸ਼ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ।
            ਅੱਜ ਸੰਵਿਧਾਨ ਦਿਵਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭਾਰਤ ਨੂੰ ਇੱਕ ਸੰਪੂਰਨ ਪ੍ਰਭੁੱਤਾ ਸੰਪਨ ਸਮਾਜਵਾਦੀ, ਧਰਮ ਨਿਰਪੇਖ ਲੋਕਤੰਤਰਾਤਮਕ ਗਣਰਾਜ ਬਣਾਉਣ ਲਈ ਅਤੇ ਇਸ ਸਮੂਹ ਨਾਗਰਿਕਾਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਕ ਨਿਆਂ, ਵਿਚਾਰ, ਅਭਿਵਿਅਕਤੀ, ਵਿਸ਼ਵਾਸ, ਧਰਮ ਅਤੇ ਪੂਜਾ ਦੀ ਸੁਤੰਤਰਤਾ, ਪ੍ਰਤਿਸ਼ਠਾ ਅਤੇ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਨੂੰ ਸੁਨਿਸ਼ਚਿਤ ਕਰਨ ਲਈ ਭਾਈਚਾਰਾ ਵਧਾਉਣ ਸਬੰਧੀ ਸਹੰੁ ਚੁੱਕੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਿੰਮਾਸੂ ਅਗਰਵਾਲ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀਮਤੀ ਅਨਮਜੋਤ ਕੌਰ, ਜਾਇੰਟ ਕਮਿਸ਼ਨਰ ਨਗਰ ਨਿਗਮ ਨਿਤਿਸ਼ ਸਿੰਗਲਾ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply