Saturday, April 25, 2026

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋ ਸੰਵਿਧਾਨ ਪ੍ਰੋਗਰਾਮ

ਨਗਰ ਨਿਗਮ ਦੇ ਅਸਿਸਟੈਂਟ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਦੀ ਅੰਮ੍ਰਿਤਸਰ ਇਕਾਈ PPNJ2711201909ਵਲੋਂ ਅੰਮ੍ਰਿਤਸਰ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰ ਦੇ ਅੰਬੇਡਕਰ ਭਵਨ ‘ਚ ਸੰਵਿਧਾਨ ਦਿਵਸ ਮੌਕੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸੰਵਿਧਾਨ ਦਿਵਸ, ਸਵੱਛ ਭਾਰਤ ਤੇ ਜਲ ਸ਼ਕਤੀ ਅਭਿਆਨ ਦੇ ਥੀਮ ‘ਤੇ ਆਧਾਰਿਤ ਇਹ ਪ੍ਰੋਗਰਾਮ ਇਲਾਕਾ ਵਾਸੀਆਂ ਲਈ ਖਿੱਚ ਦਾ ਕੇਂਦਰ ਬਣਿਆ। ਇਸ ਪ੍ਰੋਗਰਾਮ ਲਈ ਨਾ ਸਿਰਫ ਸ਼ਹਿਰ ਵਾਸੀਆਂ ਬਲਕਿ ਦੂਰ ਦੁਰਾਡੇ ਤੋਂ ਆਏ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਨਗਰ ਨਿਗਮ ਦੇ ਅਸਿਸਟੈਂਟ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਅੰਕੁਰਜੀਤ ਸਿੰਘ ਨੇ ਕਿਹਾ ਕਿ ਭਾਰਤੀ ਸੰਵਿਧਾਨ ਨੇ ਵੱਖੋ ਵੱਖ ਅਦਾਰਿਆਂ ਵਿੱਚ ਸੰਤੁਲਨ ਕਾਇਮ ਕਰਨ ਦਾ ਅਹਿਮ ਕੰਮ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਸੰਵਿਧਾਨ ਵਲੋਂ ਦੱਸੇ ਗਏ ਮਾਰਗ ਤੇ ਚੱਲਣ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਸ਼ਲਾਘਾਯੋਗ ਹੈ।
             ਮਿਨਿਸਟਰੀ ਆਫ਼ ਆਈ ਐਂਡ ਬੀ ਦੇ ਅਧਿਕਾਰੀ ਗੁਰਮੀਤ ਸਿੰਘ ਨੇ ਮੰਚ ਤੋਂ ਬੋਲਦਿਆਂ ਕਿਹਾ ਕਿ ਜਿਥੇ ਸਾਡੀਆਂ ਸਰਕਾਰ ਤੋਂ ਕੁੱਝ ਉਮੀਦਾਂ ਹੁੰਦੀਆਂ ਨੇ, ਉਸੇ ਤਰਾਂ ਸਾਡੀ ਦੇਸ਼ ਪ੍ਰਤੀ ਕਈ ਜ਼ਿੰਮੇਵਾਰੀਆਂ ਵੀ ਹਨ, ਜਿਸ ਨੂੰ ਨਿਭਾਉਣਾ ਹਰ ਦੇਸ਼ ਵਾਸੀ ਦਾ ਫਰਜ਼ ਹੈ।ਇਸ ਦੇ ਨਾਲ ਹੀ ਉਨਾਂ ਇਸ ਦਿਹਾੜੇ ਤੇ ਵਾਤਾਵਰਨ ਦੀ ਸਾਂਭ ਸੰਭਾਲ ਦਾ ਸੁਨੇਹਾ ਵੀ ਦਿੱਤਾ। ਉਨਾਂ ਕਿਹਾ ਕਿ ਜਿਥੇ ਵਾਤਾਵਰਨ ਨੂੰ ਬਚਾਉਣ ਦੀ ਗੱਲ ਸੰਵਿਧਾਨ ਕਰਦਾ ਹੈ, ਉਥੇ ਹੀ ਗੁਰੂਆਂ ਵਲੋਂ ਇਹ ਸੁਨੇਹਾ ਸੈਂਕੜੇ ਸਾਲ ਪਹਿਲਾਂ ਹੀ ਦੇ ਦਿੱਤਾ ਗਿਆ ਸੀ।ਇਸ ਕਰਕੇ ਭਾਵੇਂ ਸਵੱਛ ਭਾਰਤ ਹੋਵੇ ਜਾਂ ਜਲ ਸ਼ਕਤੀ ਅਭਿਆਨ ਹੋਵੇ, ਇਸ ਨੂੰ ਧਾਰਮਿਕ ਪੱਖੋਂ ਵੀ ਸਮਝਣ ਦੀ ਲੋੜ ਹੈ।
ਸਿਹਤ ਵਿਭਾਗ ਦੇ ਡਾਕਟਰ ਮਨਜੀਤ ਸਿੰਘ ਨੇ ਕਿਹਾ ਕਿ ਭਾਵੇਂ ਭਾਰਤੀ ਸੰਵਿਧਾਨ ਦੁਨੀਆ ਦਾ ਸਭ ਤੋਂ ਵੱਡਾ ਸੰਵਿਧਾਨ ਹੈ, ਪਰ ਜੇ ਇਸ ਵਿੱਚ ਲਿਖੀਆਂ ਚੀਜ਼ਾਂ ਨੂੰ ਬਾਰੀਕੀ ਨਾਲ ਵੇਖਿਆ ਜਾਵੇ ਤਾਂ ਇਸ ਵਿੱਚ ਲਿਖੇ ਹਰ ਅੱਖਰ ਦੇ ਅਹਿਮ ਮਾਅਨੇ ਹਨ।ਜਦੋਂ ਸੰਵਿਧਾਨ ਬਣਾਇਆ ਗਿਆ ਤਾਂ ਆਮ ਵਰਗ ਦੇ ਨਾਲ ਨਾਲ ਸਮਾਜਿਕ ਤੇ ਆਰਥਿਕ ਤੌਰ ਤੇ ਪੱਛੜੇ ਲੋਕਾਂ ਦਾ ਖਾਸ ਖਿਆਲ ਰੱਖਿਆ ਗਿਆ।
       ਇਸ ਦੇ ਨਾਲ ਹੀ ਸਿੱਖਿਆ ਵਿਭਾਗ ਤੋਂ ਆਦਰਸ਼ ਸ਼ਰਮਾ ਅਤੇ ਅਸ਼ਵਨੀ ਕੁਮਾਰ ਨੇ ਵੀ ਸੰਵਿਧਾਨ ‘ਤੇ ਆਪਣੇ ਵਿਚਾਰ ਸਾਂਝੇ ਕੀਤੇ।
            ਐਸ.ਡੀ.ਓ ਦਲਜੀਤ ਸਿੰਘ ਕੋਹਲੀ ਨੇ ਕਿਹਾ ਕਿ ਜਿਥੇ ਸਾਨੂੰ ਸੰਵਿਧਾਨ ਵਿੱਚ ਦੱਸੇ ਗਏ ਸਾਰੇ ਫਰਜ਼ ਅਦਾ ਕਰਨ ਦਾ ਅਹਿਦ ਲੈਣਾ ਚਾਹੀਦਾ ਹੈ, ਉਥੇ ਹੀ ਵਾਤਾਵਰਣ ਪ੍ਰਤੀ ਸੰਜੀਦਾ ਰੁਖ਼ ਅਖ਼ਤਿਆਰ ਕਰਨਾ ਚਾਹੀਦਾ ਹੈ। ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀ ਅਰਵਿੰਦਰ ਭੱਟੀ ਨੇ ਮੰਚ ਤੋਂ ਸਵੱਛ ਭਾਰਤ ਅਭਿਆਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਦੇਸ਼ ਵਿੱਚ ਸਫਾਈ ਅਭਿਆਨ ਨੂੰ ਸਫਲ ਬਣਾਉਣ ਲਈ ਹਰ ਇੱਕ ਨਾਗਰਿਕ ਨੂੰ ਅੱਗੇ ਆਉਣ ਦੀ ਲੋੜ ਹੈ ਅਤੇ ਇਸ ਲਈ ਪਲਾਸਟਿਕ ਤੋਂ ਬਣੀਆਂ ਚੀਜ਼ਾਂ ਦਾ ਫੌਰੀ ਤੌਰ ‘ਤੇ ਤਿਆਗ ਕਰਨ ਦੀ ਲੋੜ ਹੈ।
                ਪ੍ਰੋਗਰਾਮ ਦੌਰਾਨ ਸੰਵਿਧਾਨ ਵਲੋਂ ਦੱਸੇ ਗਏ ਮਾਰਗ ‘ਤੇ ਚੱਲਣ ਦੀ ਸਹੁੰ ਵੀ ਚੁਕਾਈ ਗਈ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply