ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹੈਂਡਬਾਲ ਵਿੱਚ ਸੋਨ ਤਗਮਾ ਜੇਤੂ ਨੌਜੁਆਨ ਸ਼ਮਸ਼ੇਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ 50 ਹਜ਼ਾਰ
ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਖਿਡਾਰੀਆਂ ਨੂੰ ਵੱਖ-ਵੱਖ ਖੇਡਾਂ ਵਿਚ ਤਗਮੇ ਹਾਸਲ ਕਰਨ ’ਤੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੋਇਆ ਹੈ।ਇਸੇ ਤਹਿਤ ਹੀ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕੈਰੋਂਵਾਲ ਦੇ ਵਾਸੀ ਸ਼ਮਸ਼ੇਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਹੈ।ਉਸ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਸਕੱਤਰ ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਸਕੱਤਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਦਿੱਤਾ ਗਿਆ।
ਸ਼ਮਸ਼ੇਰ ਸਿੰਘ ਨੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਹੈਂਡਬਾਲ ਸੈਂਟਰ ਵੱਲੋਂ ਵੱਖ-ਵੱਖ ਟੂਰਨਾਮੈਂਟਾਂ ਦੌਰਾਨ ਬਿਹਤਰ ਕਾਰਗੁਜ਼ਾਰੀ ਦਿਖਾਈ ਹੈ।ਉਸ ਨੇ ਮਾਰਚ 2018 ਵਿਚ ਪਾਕਿਸਤਾਨ ਵਿੱਚ ਅੰਡਰ-21 ਚੈਪੀਅਨਸ਼ਿਪ ਵਿਚ ਸੋਨੇ ਦਾ ਤਗਮਾ ਹਾਸਲ ਕੀਤਾ।ਇਸ ਤੋਂ ਇਲਾਵਾ ਨਵੰਬਰ 2018 ਵਿਚ ਥਾਈਂਲੈਂਡ ਵਿਖੇ ਹੋਈਆਂ ਖੇਡਾਂ ਦੌਰਾਨ ਉਸ ਨੇ ਤੀਸਰਾ ਸਥਾਨ ਹਾਸਲ ਕੀਤਾ।ਮਾਰਚ 2019 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਲ ਇੰਡੀਆ ਚੈਪੀਅਨਸ਼ਿਪ ਸਮੇਂ ਸੋਨੇ ਦਾ ਤਗਮਾ ਹਾਸਲ ਕਰਕੇ ਸਿੱਖ ਕੌਮ ਦਾ ਨਾਮ ਚਮਕਾਇਆ।ਇਸੇ ਤਰ੍ਹਾਂ ਹੋਰ ਕਈ ਮੁਕਾਬਲਿਆਂ ਸਮੇਂ ਵੀ ਸ਼ਮਸ਼ੇਰ ਸਿੰਘ ਨੇ ਬਿਹਤਰ ਕਾਰਗੁਜ਼ਾਰੀ ਦਿਖਾ ਕੇ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਕਿਹਾ ਕਿ ਸਿੱਖ ਨੌਜੁਆਨੀ ਨੂੰ ਉਤਸ਼ਾਹਿਤ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਨੌਜੁਆਨਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਇਸ ਮੌਕੇ ਪਲਵਿੰਦਰ ਸਿੰਘ ਇੰਚਾਰਜ ਤੇ ਹਰਭਜਨ ਸਿੰਘ ਆਦਿ ਮੌਜੂਦ ਸਨ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media