ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ
ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਜਿਸ ਵਿੱਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸੰਵਿਧਾਨ ਦਿਵਸ ਨਾਲ ਸੰਬੰਧਿਤ ਪ੍ਰੋਗਰਾਮ ਪੇਸ਼ ਕੀਤੇ ਗਏ।10+1 (ਅੇਚ) ਦੀ ਵਿਦਿਆਰਥਣ ਕਰੀਤਿਕਾ ਨੇ ਸੰਵਿਧਾਨ ਨਾਲ ਸੰਬੰਧਿਤ ਭਾਸ਼ਣ ਦਿੱਤਾ ਤੇ ਵਿਦਿਆਰਥਣ ਪ੍ਰਭਪ੍ਰੀਤ ਵਲੋਂ ਪੀ.ਪੀ.ਟੀ ਪੇਸ਼ ਕੀਤੀ ਗਈ।ਆਰਟ ਵਿਭਾਗ ਦੇ ਵਿਦਿਆਰਥੀਆਂ ਵਲੋਂ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ ਗਿਆ।ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਬੱਚਿਆਂ ਨੂੰ ਅਧਿਕਾਰਾਂ ਅਤੇ ਫਰਜਾਂ ਤੋਂ ਜਾਣੂ ਕਰਵਾਇਆ।ਵਾਈਸ ਪਿ੍ਰੰਸੀਪਲ ਸ਼੍ਰੀਮਤੀ ਰੇਣੂ ਆਹੂਜਾ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਨਿਯਮਾ, ਏਕਤਾ, ਸਮਾਨਤਾ, ਸੁਤੰਤਰਤਾ ਬਾਰੇ ਦੱਸਿਆ। ਪ੍ਰੋਗਰਾਮ ਦੀ ਸਮਾਪਤੀ ਵੇਲੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਬੱਚਿਆਂ ਨੇ ਸਵਿੰਧਾਨ ਪ੍ਰਤੀ ਸਹੁੰ ਚੁੱਕੀ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media