ਪਠਾਨਕੋਟ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ।ਜਿਸ ਵਿੱਚ
ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਸ਼ਾਮਲ ਹੋ ਕੇ ਡਾ. ਬੀ.ਆਰ ਅੰਬੇਦਕਰ ਦੀ ਤਸਵੀਰ ‘ਤੇ ਫੁੱਲ ਅਰਪਿਤ ਕੀਤੇ।ਡਾ. ਬੀ.ਆਰ ਅੰਬੇਦਕਰ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਰਾਮਵੀਰ ਨੇ ਦੱਸਿਆ ਕਿ ਉਨ੍ਹਾਂ ਹਮੇਸ਼ਾਂ ਸਮਾਜ ਦੀ ਭਲਾਈ, ਏਕਤਾ, ਅਖੰਡਤਾ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕੀਤਾ।ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਅਤੇ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜੀ।ਉਨ੍ਹਾਂ ਦੱਸਿਆ ਕਿ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਵਿੱਚ ‘ਅਸੀਂ, ਭਾਰਤ ਦੇ ਲੋਕ, ਭਾਰਤ ਨੂੰ ਇੱਕ ਪ੍ਰਭੁਸੱਤਾ ਸੰਪਨ, ਸਮਾਜਵਾਦੀ ਧਰਮ ਨਿਰਪੱਖ, ਪਰਜਾਤੰਤਰਿਕ ਗਣਤੰਤਰ ਬਣਾਉਣ ਦਾ ਨਿਸ਼ਚਾ ਕੀਤਾ ਹੈ ਅਤੇ ਅਸੀਂ ਭਾਰਤ ਦੇ ਸਾਰੇ ਨਾਗਰਿਕਾਂ ਲਈ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਇਨਸਾਫ ਅਤੇ ਵਿਚਾਰਾਂ ਦੀ, ਵਿਸ਼ਵਾਸ਼ ਧਰਮ, ਪੂਜਾ ਅਤੇ ਵਿਚਾਰਾਂ ਦੇ ਪ੍ਰਗਟਾਅ ਦੀ ਆਜ਼ਾਦੀ ਅਤੇ ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਸਮਾਨਤਾ ਪ੍ਰਾਪਤ ਕਰਨ ਲਈ ਅਤੇ ਸਾਰੇ ਨਾਗਰਿਕਾਂ ਵਿੱਚ ਪਿਆਰ, ਭਾਈਚਾਰਾ ਅਤੇ ਸਹਿਯੋਗ ਦੇ ਵਿਕਾਸ ਲਈ ਵਿਅਕਤੀ ਦੇ ਮਾਣ ਨੂੰ ਵਧਾਉਣ ਲਈ ਅਤੇ ਦੇਸ਼ ਦੀ ਅਖੰਡਤਾ ਤੇ ਏਕਤਾ ਲਈ ਕੰਮ ਕਰਨ ਦਾ ਨਿਸ਼ਚਾ ਕਰਦੇ ਹਾਂ।ਜਿਲ੍ਹਾ ਕਾਂਗਰਸ ਪ੍ਰਧਾਨ ਸੰਜੀਵ ਬੈਂਸ ਵੀ ਵਿਸ਼ੇਸ਼ ਤੋਰ ‘ਤੇ ਹਾਜ਼ਰ ਹੋਏ ਅਤੇ ਫੁੱਲਾਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੂੰ ਦਾ ਹਾਰ ਪਾਇਆ ।
ਇਸ ਮੌਕੇ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਰਸ਼ਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਸੁਖਵਿੰਦਰ ਸਿੰਘ ਘੁੰਮਣ ਜ਼ਿਲ੍ਹਾ ਭਲਾਈ ਅਫਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਮਨੋਜ ਕੁਮਾਰ ਐਸ.ਪੀ ਪਠਾਨਕੋਟ, ਐਡਵੋਕੇਟ ਜੋਤੀ ਪਾਲ, ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸ਼ਰ ਪਠਾਨਕੋਟ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜਰ ਸਨ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media