Thursday, April 16, 2026

ਜਾਹੋ-ਜਲਾਲ ਮਨਾਇਆ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਸ਼ਤਾਬਦੀ ਦਿਵਸ – ਲੌਂਗੋਵਾਲ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਗਲੇ ਸਾਲ ਆ ਰਿਹਾ 100 ਸਾਲਾ ਸਥਾਪਨਾ ਦਿਵਸ SGPC Logoਕੌਮੀ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਜੋ ਸ਼ਤਾਬਦੀ ਦਿਹਾੜਾ ਉਨ੍ਹਾਂ ਦੇ ਕਾਰਜਕਾਲ ਵਿਚ ਆ ਰਿਹਾ ਹੈ।ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਸੰਸਥਾ ਦੇ ਇਤਿਹਾਸ ਅਤੇ ਪ੍ਰਾਪਤੀਆਂ ਨੂੰ ਉਭਾਰਨ ਲਈ ਖੋਜ ਕਾਰਜ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਇਸ ਸੰਸਥਾ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਹੈ।ਇਸ ਦੀ ਸਥਾਪਨਾ ਪਿੱਛੇ ਕੌਮ ਦੇ ਸ਼ਹੀਦਾਂ ਦਾ ਵੱਡਾ ਯੋਗਦਾਨ ਹੈ।ਇਸ ਵਿਲੱਖਣ ਅਤੇ ਗੌਰਵਮਈ ਇਤਿਹਾਸ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ ਅਤੇ ਖ਼ਾਸ ਸਮਾਗਮ ਵੀ ਉਲੀਕੇ ਜਾਣਗੇ।ਉਨ੍ਹਾਂ ਅਗਲੇ ਸਾਲ ਆ ਰਹੇ ਭਗਤ ਨਾਮਦੇਵ ਜੀ ਅਤੇ ਬੰਦੀ ਛੋੜ ਦਿਵਸ ਦੇ ਸ਼ਤਾਬਦੀ ਦਿਹਾੜਿਆਂ ਨੂੰ ਵੀ ਯਾਦਗਾਰੀ ਢੰਗ ਨਾਲ ਮਨਾਉਣ ਦੀ ਗੱਲ ਆਖੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਦਿਅਕ ਪਸਾਰ ਵੱਲ ਵੀ ਉਚੇਚਾ ਧਿਆਨ ਦੇਣ ਦੀ ਵਚਨਬਧਤਾ ਦੁਹਰਾਈ।ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਚੁਸਤ ਦਰੁਸਤ ਬਣਾਉਣ ਲਈ ਵੀ ਉਚੇਚੇ ਕਾਰਜ ਕੀਤੇ ਜਾਣਗੇ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …

Leave a Reply