ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਮੌਕੇ ਤੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਉਚੱ ਸਥਾਨ ਪ੍ਰਾਪਤ ਕੀਤੇ ਜਿਹੜਾ ਕਿ ਵਰਲਡ ਹਾਰਟ ਡੇ ਦੇ ਮੌਕੇ ਤੇ ਫੋਰਟਿਸ ਐਸਕੋਰਟ ਹਸਪਤਾਲ ਵੱਲੋਂ ਆਯੋਜਿਤ ਕੀਤਾ ਗਿਆ । ਬਾਰ੍ਹਵੀਂ ਜਮਾਤ (ਆਰਟਸ) ਦੀ ਉਤਸਵ ਤੇਜੀ ਨੇ ਪਹਿਲਾ ਇਨਾਮ ਅਤੇ ਬਾਰ੍ਹਵੀਂ ਜਮਾਤ (ਆਰਟਸ) ਦੀ ਸ਼ੌਰਿਆ ਸਚਦੇਵਾ ਨੇ ਦੂਸਰਾ ਇਨਾਮ ਜਿੱਤਿਆ ਜਿੰਨ੍ਹਾਂ ਦੀ ਜੱਜਾਂ ਨੇ ਉਨ੍ਹਾਂ ਦੇ ਪੋਸਟਰਾਂ ਲਈ ਪ੍ਰਸ਼ੰਸਾ ਕੀਤੀ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ: ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਸਕੂਲ ਦੇ ਪ੍ਰਬੰਧਕ ਡਾ: ਕੇ.ਐਨੱ. ਕੌਲ ਪ੍ਰਿੰਸੀਪਲ ਡੀ.ਏ.ਵੀ. ਕਾਲਜ, ਨੇ ਦੋਨਾਂ ਲੜਕੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ਲਈ ਵਧਾਈ ਦਿੱਤੀ ।ਸਕੂਲ ਦੇ ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਨੇ ਕਿਹਾ ਕਿ ਲੋਕਾਂ ਵਿੱਚ ਜਾਗ੍ਰਿਤੀ ਪੈਦਾ ਕਰਨ ਲਈ ਪੇਟਿੰਗ ਇੱਕ ਸ਼ਕਤੀਸ਼ਾਲੀ ਸਾਧਨ ਹੈ।ਉਨ੍ਹਾਂ ਨੇ ਲੜਕੀਆਂ ਦੀ ਇਸ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …