ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ
ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਮੁੱੜ ਚੁਣੇ ਗਏ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਤੇ ਹੋਰ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਕਿਹਾ ਕਿ ਗੋਬਿੰਦ ਸਿੰਘ ਲੌਂਗੋਵਾਲ ਦੇ ਤੀਸਰੀ ਵਾਰ ਪ੍ਰਧਾਨ ਬਣਨ ਨਾਲ ਸਿੱਖੀ ਪ੍ਰਚਾਰ ਵਿਚ ਨਿਰੰਤਰਤਾ ਬਣੀ ਰਹੇਗੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ ’ਤੇ ਮਨਾਉਣ ਤੋਂ ਬਾਅਦ ਸਿੱਖ ਕੌਮ ਅੰਦਰ ਅਗਲੇ ਸਾਲ ਆ ਰਹੀਆਂ ਸ਼ਤਾਬਦੀਆਂ ਵੀ ਖ਼ਾਸ ਮੌਕਾ ਹਨ, ਜਿਨ੍ਹਾਂ ਨੂੰ ਸੇਧਿਤ ਹੁੰਦਿਆਂ ਲੌਂਗੋਵਾਲ ਦੀ ਅਗਵਾਈ ਵਿਚ ਨਵੇਂ ਅਹੁਦੇਦਾਰ ਅੱਗੇ ਵੱਧਣਗੇ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media