ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਬੀ. ਏ. ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ
ਨੌਵਾਂ ਅਤੇ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ 5ਵੇਂ ਦੇ ਵਿਦਿਆਰਥੀਆਂ ਦੀ ਸਿਵਲ ਟ੍ਰੇਨਿੰਗ ਅੰਮਿ੍ਰਤਸਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੀਨੀਅਰ ਐਡਵੋਕੈਟਾਂ ਨਾਲ ਬੀਤੇ ਦਿਨੀਂ ਜ਼ਿਲ੍ਹਾ ਕਚਿਹਰੀਆਂ ਵਿਖੇ ਕਰਵਾਈ ਗਈ।ਐਡਵੋਕੇਟ ਵਿਪਨ ਢੰਡ ਪ੍ਰਧਾਨ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਅਤੇ ਐਡਵੋਕੇਟ ਇੰਦਰਜੀਤ ਸਿੰਘ ਅਰੀ ਸਕੱਤਰ ਨੇ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਐਸੋਸੀਏਸ਼ਨ ਵਲੋਂ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ।ਡਾ. ਜਸਪਾਲ ਸਿੰਘ ਨੇ ਉਕਤ ਟ੍ਰੇਨਿੰਗ ਦਾ ਮਕਸਦ ਕਾਲਜ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਪ੍ਰੈਕਟੀਕਲ ਅਭਿਆਸ ਦੇਣਾ ਸੀ ਤਾਂ ਜੋ ਵਿਦਿਆਰਥੀਆਂ ਆਪਣੇ ਸੀਨੀਅਰ ਵਕੀਲਾਂ ਤੋਂ ਸਿੱਖਿਆ ਗ੍ਰਹਿਣ ਕਰ ਸਕਣ। ਮਨੀਸ਼ ਕੁਮਾਰ ਵਲੋਂ ‘ਆਪਣਾ ਕਾਮਯਾਬ ਕੈਰੀਅਰ ਕਿਵੇਂ ਬਣਾਈਏ’ ਦੇ ਵਿਸ਼ੇ ’ਤੇ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਪ੍ਰੋ: ਸੀਮਾ ਰਾਣੀ ਇੰਚਾਰਜ਼ ਕਾਲਜ ਪ੍ਰੈਕਟੀਕਲ ਵਰਕਸ, ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ, ਮੈਂਬਰ ਸਾਹਿਬਾਨ ਅਤੇ ਹੋਰ ਸੀਨੀਅਰ ਵਕੀਲ ਸਾਹਿਬ ਵੀ ਹਾਜ਼ਰ ਸਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media