ਲੌਂਗੋਵਾਲ, 29 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋਏ 18 ਸਿੱਖ ਰੈਜੀਮੈਂਟ ਦੇ ਸਿਪਾਹੀ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ
ਦਾ ਅੰਤਿਮ ਸਸਕਾਰ ਪਿੰਡ ਲੌਂਗੋਵਾਲ ਵਿਖੇ ਪੂਰੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਕੀਤਾ ਗਿਆ।ਭਾਰਤੀ ਫੌਜ ਦੀ 18 ਸਿੱਖ ਰੈਜੀਮੈਂਟ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਜਿਵੇਂ ਹੀ ਸ਼ਹੀਦ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਤਿਰੰਗੇ ਵਿੱਚ ਲਪੇਟ ਕੇ ਪਿੰਡ ਲੌਂਗੋਵਾਲ ਵਿਖੇ ਲਿਆਂਦੀ ਗਈ ਤਾਂ ਸਾਰਾ ਮਾਹੌਲ ਸੋਗਮਈ ਹੋ ਗਿਆ।ਛੋਟੀ ਉਮਰੇ ਹੀ ਫੌਜ ਵਿੱਚ ਭਰਤੀ ਹੋਣ ਵਾਲੇ ਸਿਪਾਹੀ ਮਨਪ੍ਰੀਤ ਸਿੰਘ ਨੂੰ ਅੰਤਿਮ ਵਿਦਾਇਗੀ ਦੇਣ ਲਈ ਵਡੀ ਗਿਣਤੀ ਵਿੱਚ ਸਮਾਜਿਕ, ਪ੍ਰਸ਼ਾਸਨਿਕ ਸ਼ਖਸ਼ੀਅਤਾਂ ਤੋਂ ਇਲਾਵਾ ਨੇੜਲੇ ਪਿੰਡਾਂ ਦੇ ਵੱਡੀ ਗਿਣਤੀ ਲੋਕ ਪੁੱਜੇ ਅਤੇ ਦੇਸ਼ ਲਈ ਆਪਣੀ ਜਾਨ ਵਾਰਨ ਵਾਲੇ ਯੋਧੇ ਨੂੰ ਨਿੱਘੀ ਵਿਦਾਇਗੀ ਦਿੱਤੀ। 8 ਜਨਵਰੀ 1998 ਨੂੰ ਪਿਤਾ ਜਗਤਾਰ ਸਿੰਘ ਅਤੇ ਮਾਤਾ ਸ੍ਰੀਮਤੀ ਗੁਰਜੀਤ ਕੌਰ ਦੇ ਘਰ ਜਨਮੇ ਮਨਪ੍ਰੀਤ ਸਿੰਘ ਮਾਰਚ 2018 ਵਿੱਚ ਫੌਜ ਵਿੱਚ ਭਰਤੀ ਹੋਏ ਸੀ।
ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਤਰਫੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਤਰਫੋਂ ਵਧੀਕ ਡਿਪਟੀ ਕਮਿਸ਼ਨਰ ਰਾਜੇਸ ਤ੍ਰਿਪਾਠੀ ਅਤੇ ਐਸ.ਡੀ.ਐਮ ਬਬਨਦੀਪ ਸਿੰਘ ਵਾਲੀਆ, ਐਸ.ਐਸ.ਪੀ ਡਾ. ਸੰਦੀਪ ਗਰਗ ਦੀ ਤਰਫੋਂ ਐਸ.ਪੀ ਹੈਡਕੁਆਟਰ ਸ਼ਰਨਜੀਤ ਸਿੰਘ ਨੇ ਰੀਥਾਂ ਰੱਖ ਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।ਇਸ ਦੌਰਾਨ ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਰਜਵੰਤ ਸਿੰਘ ਅਤੇ ਡੀ.ਐਸ.ਪੀ ਰਾਜੇਸ਼ ਸਨੇਹੀ ਸਮੇਤ ਹੋਰ ਅਧਿਕਾਰੀਆਂ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਪਰਿਵਾਰ ਨਾਲ ਹਮਰਦੀ ਡੂੰਘੀ ਪ੍ਰਗਟਾਈ। ਉਨ੍ਹਾਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਡੂੀ ਹਮਦਰਦੀ ਪ੍ਰਗਟਾਈ ਅਤੇ ਸਰਕਾਰ ਦੀ ਤਰਫੋਂ ਹਰੇਕ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਨ ਤੇ ਸ਼ਾਨ ਨੂੰ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸੂਰਵੀਰਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media