ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਭਰ ਵਿਚ ਸਾਰੇ ਵਾਹਨ ਚਾਲਕਾਂ ਨੂੰ ਆਪਣੇ ਨਵੇਂ ਅਤੇ ਪੁਰਾਣੇ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ
ਪਲੇਟਾਂ ਸਟੇਟ ਟਰਾਂਸਪੋਰਟ ਅਥਾਰਟੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਲਗਾਉਣੀਆਂ ਲਾਜ਼ਮੀ ਕਰ ਦਿੱਤੀਆਂ ਗਈਆਂ ਹਨ।ਐਸ.ਡੀ.ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਐਮ.ਵੀ.ਆਰ ਰੂਲਜ਼ 1989 ਦੇ ਰੂਲ 50 ਅਨੁਸਾਰ ਸਾਰੇ ਵਾਹਨਾਂ ਨੂੰ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟ ਲਾਉਣੀ ਲਾਜ਼ਮੀ ਹੈ ਅਤੇ ਮਾਨਯੋਗ ਸੁਪਰੀਮ ਕੋਰਟ ਦੀ ਜੱਜਮੈਂਟ ਅਨੁਸਾਰ ਚਲਾਨ ਵੀ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਹਾਈ ਸਕਿਉਰਿਟੀ ਨੰਬਰ ਪਲੇਟਾਂ ਨਾ ਲਗਾਉਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਵਿਚ ਜਿਨ੍ਹਾਂ ਵਾਹਨ ਮਾਲਕਾਂ ਨੇ ਅਜੇ ਤੱਕ ਆਪਣੇ ਵਾਹਨਾਂ ਨੂੰ ਹਾਈ ਸਕਿਉਰਿਟੀ ਨੰਬਰ ਪਲੇਟਾਂ ਨਹੀਂ ਲਗਾਈਆਂ, ਉਹ ਜਲਦ ਤੋਂ ਜਲਦ ਜਲੰਧਰ ਰੋਡ ’ਤੇ ਸਥਿਤ ਪਿੰਡ ਵਡਾਲਾਂ ਕਲਾਂ ਦੇ ਸੇਵਾ ਕੇਂਦਰ ਵਿਚ ਇਸ ਸਬੰਧੀ ਅਪਲਾਈ ਕਰਨ।ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਲਈ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟਾਂ ਦੀਆਂ ਫੀਸਾਂ ਉਪਰੋਕਤ ਕੇਂਦਰ ਵਿਖੇ ਜਮ੍ਹਾਂ ਹੋਣਗੀਆਂ ਅਤੇ ਨੰਬਰ ਪਲੇਟਾਂ ਦੀ ਫਿਟਿੰਗ ਦਾ ਕੰਮ ਵੀ ਉਥੇ ਹੀ ਹੋਵੇਗਾ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media