ਪਠਾਨਕੋਟ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਡਾ. ਵਿਨੋਦ ਸਰੀਨ ਸਿਵਲ ਸਰਜਨ ਨੇ ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਆਪਣੇ ਅਹੁੱਦੇ ਦਾ ਚਾਰਜ਼
ਸੰਭਾਲ ਲਿਆ।ਚਾਰਜ ਸੰਭਾਲਣ ਤੋਂ ਪਹਿਲਾਂ ਸਹਾਇਕ ਸਿਵਲ ਸਰਜਨ ਡਾ. ਅਦਿਤੀ ਸਲਾਰੀਆ ਜ਼ਿਲਾ ਪ੍ਰੋਗਰਾਮ ਅਫਸਰ, ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ, ਮੈਡੀਕਲ ਅਫਸਰ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਡਾ. ਵਿਨੋਦ ਸਰੀਨ ਨੂੰ ਬੁੱਕੇ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਸਿਵਲ ਸਰਜਨ ਡਾ. ਵਿਨੋਦ ਸਰੀਨ ਨੇ ਦਫਤਰ ਸਿਵਲ ਸਰਜਨ ਵਿਖੇ ਆਪਣੀ ਹਾਜ਼ਰੀ ਰਿਪੋਰਟ ਦਿੱਤੀ। ਉਹਨਾਂ ਨੇ ਕਿਹਾ ਕਿ ਉਹ ਲੋਕਾਂ ਨੂੰ ਚੰਗੀਆ ਸਿਹਤ ਸਹੂਲਤਾਂ ਦੇਣ ਦੀ ਪੂਰੀ ਕੋਸ਼ਿਸ਼ ਕਰਨਗੇ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media