Wednesday, November 13, 2024

ਸਰਬਤ ਦਾ ਭਲਾ ਟਰੱਸਟ ਵਲੋਂ ਪੰਜਾਬ ਯੂਨੀਵਰਸਿਟੀ ਲਹੌਰ ‘ਚ ਸਥਾਪਤ ਹੋਵੇਗੀ ‘ਗੁਰੂ ਨਾਨਕ’ ਚੇਅਰ

ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿੱਖ ਧਰਮ ਦੇ ਮੋਢੀ ਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚੀ-ਸੁੱਚੀ ਕਿਰਤ ਕਰਨ ਤੇ ਵੰਡ PPNJ3011201901ਛਕਣ ਦੇ ਸਿਧਾਂਤ ‘ਤੇ ਪਹਿਰਾ ਦੇਣ ਵਾਲੇ ਅੰਤਰਰਾਸ਼ਟਰੀ ਪੱਧਰ ਦੇ ਸਮਾਜ ਸੇਵਕ, ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਓਬਰਾਏ ਨੇ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਅੰਦਰ ਵੱਡੇ ਪੱਧਰ ‘ਤੇ ਸੇਵਾ ਕਾਰਜਂ ਕਰਨ ਉਪਰੰਤ ਹੁਣ ਪਾਕਿਸਤਾਨ ਵਿੱਚ ਵੀ ਸੇਵਾ ਦੀ ਵੱਡੀ ਜ਼ਿੰਮੇਵਾਰੀ ਚੁੱਕੀ ਹੈ।
        ਆਪਣੇ ਪਾਕਿਸਤਾਨ ਦੌਰੇ ਤੋਂ ਵਾਪਸ ਭਾਰਤ ਪਹੁੰਚੇ ਡਾ.ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਲਾਹੌਰ ‘ਚ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ‘ਗੁਰੂ ਨਾਨਕ ਚੇਅਰ’ ਸਥਾਪਤ ਕੀਤੀ ਜਾ ਰਹੀ ਹੈ।ਜਿਸ ਅੰਦਰ ਬਣਨ ਵਾਲੇ ਰਿਸਰਚ ਸੈਂਟਰ ‘ਚ ਜਿੱਥੇ ਗੁਰੂ ਨਾਨਕ ਸਾਹਿਬ ਦੀ ਬਾਣੀ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ‘ਤੇ ਖੋਜ ਕਰਨ ਦੇ ਨਾਲ-ਨਾਲ ਗੁਰੂ ਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਮੇਂ-ਸਮੇਂ ਸਿਰ ਸੈਮੀਨਾਰ ਤੇ ਵਿਚਾਰ ਗੋਸ਼ਟੀਆਂ ਵੀ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਟਰੱਸਟ ਵਲੋਂ ਇਸ ਕਾਰਜ ਲਈ ਇੱਕ ਨਿਸ਼ਚਿਤ ਰਕਮ ਬੈਂਕ ‘ਚ ਫ਼ਿਕਸ ਕਰਵਾ ਦਿੱਤੀ ਜਾਵੇਗੀ।ਇਸ ਦਾ ਸਾਲਾਨਾ ਵਿਆਜ ਜੋ ਕਰੀਬ 35 ਤੋਂ 40 ਲੱਖ ਰੁਪਏ ਬਣੇਗਾ, ਉਸ ਨੂੰ ਹੀ ਇਸ ਕਾਰਜ ਤੋਂ ਇਲਾਵਾ ਆਰਥਿਕ ਪੱਖ ਤੋਂ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਲਈ ਖਰਚ ਕੀਤਾ ਜਾਵੇਗਾ।ਜਿਸ ਦਾ ਸਾਰਾ ਲੇਖਾ-ਜੋਖਾ ਯੂਨੀਵਰਸਿਟੀ ਵਲੋਂ ਟਰੱੱਸਟ ਨੂੰ ਦਿੱਤਾ ਜਾਵੇਗਾ।

Check Also

ਖ਼ਾਲਸਾ ਕਾਲਜ ਵਿਖੇ ਟੈਕ ਫੈਸਟ-2024 ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ …

Leave a Reply