ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪਾਕਿਸਤਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਡਾ.ਐਸ.ਪੀ.ਸਿੰਘ ਓਬਰਾਏ ਨੇ ਦੱਸਿਆ ਹੈ ਕਿ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਬਹੁਤ ਜਲਦ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਲੰਗਰ ਦੀ ਸਹੂਲਤ ਲਈ ਆਟਾ ਗੁੰਨਣ, ਪੇੜੇ ਕਰਨ ਤੇ ਪ੍ਰਸ਼ਾਦੇ ਪਕਾਉਣ ਵਾਲੀ ਦੁਬਈ ‘ਚ ਤਿਆਰ ਹੋਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮਸ਼ੀਨ ਤੋਂ ਇਲਾਵਾ ਬਰਤਨ ਸਾਫ਼ ਕਰਨ ਵਾਲੀ ਮਸ਼ੀਨ ਵੀ ਭੇਜੀ ਜਾਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਇਹ ਮਸ਼ੀਨਾਂ ਲੱਗਣ ਤੋਂ ਬਾਅਦ ਟਰੱਸਟ ਵੱਲੋਂ ਛੇਤੀ ਹੀ ਨਨਕਾਣਾ ਸਾਹਿਬ ਤੇ ਪੰਜਾ ਸਾਹਿਬ ਵਿਖੇ ਵੀ ਇਹ ਮਸ਼ੀਨਾਂ ਦਿੱਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਨੂੰ ਸਹੀ ਢੰਗ ਨਾਲ ਵਰਤੋਂ ‘ਚ ਲਿਆਉਣ ਲਈ ਟਰੱਸਟ ਵਲੋਂ ਆਪਣੇ ਖਰਚ ‘ਤੇ ਚਾਰ ਵਿਅਕਤੀਆਂ ਨੂੰ ਦੁਬਈ ਲਿਜਾ ਕੇ ਟੈਕਨੀਕਲ ਟ੍ਰੇਨਿੰਗ ਵੀ ਦਿੱਤੀ ਜਾਵੇਗੀ।ਜਿਸ ਸਦਕਾ ਸਾਰੇ ਗੁਰਦੁਆਰਾ ਸਾਹਿਬ ਅੰਦਰ ਪੂਰੀ ਮਰਿਆਦਾ ਅਨੁਸਾਰ ਲੰਗਰ ਤਿਆਰ ਹੋ ਸਕੇਗਾ।
Check Also
ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ‘ਲਿਖ ਨੀ ਕਲਮੇ ਮੇਰੀਏ’ ਪੁਸਤਕ ਲੋਕ ਅਰਪਿਤ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ …