ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਓਬਰਾਏ ਨੇ ਦੱਸਿਆ ਕਿ ਪਾਕਿਸਤਾਨ ਵਿਖੇ ਉਥੋਂ ਦੀ ਪੰਜਾਬ ਸਰਕਾਰ ਵਲੋਂ ਪ੍ਰਮੁੱਖ 8 ਧਰਮਾਂ ਦੇ ਸਥਾਪਤ ਕੀਤੇ ਜਾ ਰਹੇ ਮਿਊਜ਼ੀਅਮ (ਅਜਾਇਬ ਘਰ) ਵਿੱਚ ਬਣਨ ਵਾਲੀਆਂ ਗੈਲਰੀਆਂ ‘ਚ ਜੋ ਸਿੱਖ ਧਰਮ ਦੀ ਗੈਲਰੀ ਬਣੇਗੀ, ਉਸ ਵਿੱਚ ਰੱਖੇ ਜਾਣ ਵਾਲੇ ਹਰੇਕ ਤਰ੍ਹਾਂ ਦੇ ਸਾਜ਼ੋ ਸਮਾਨ ਦਾ ਸਮੁੱਚਾ ਖਰਚ ਵੀ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਉਪਰੋਕਤ ਕਾਰਜਾਂ ਲਈ ਉਨ੍ਹਾਂ ਨੇ ਆਪਣੇ ਪਾਕਿਸਤਾਨ ਦੌਰੇ ਦੌਰਾਨ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਤੋਂ ਇਲਾਵਾ ਚੇਅਰਮੈਨ ਗੁਰਦੁਆਰਾ ਸੁਧਾਰ ਕਮੇਟੀ, ਵਾਈਸ ਚਾਂਸਲਰ ਪੰਜਾਬ ਯੂਨੀਵਰਸਿਟੀ ਲਾਹੌਰ, ਸੈਕਟਰੀ ਇਨਫਾਰਮੇਸ਼ਨ, ਟੂਰਿਜ਼ਮ ਅਤੇ ਆਈ.ਟੀ, ਜੁਆਇੰਟ ਸੈਕਟਰੀ ਪੀ.ਟੀ.ਆਈ ਫਰੂਕ ਅਰਸ਼ਦ ਆਦਿ ਸਮੇਤ ਹੋਰ ਉੱਚ ਅਧਿਕਾਰੀਆਂ ਨਾਲ ਵਿਸਥਾਰ ‘ਚ ਮੁਲਾਕਾਤਾਂ ਕਰਕੇ ਸਾਰੀ ਵਿਉਂਤਬੰਦੀ ਤਿਆਰ ਕਰ ਲਈ ਹੈ।
Check Also
ਖ਼ਾਲਸਾ ਕਾਲਜ ਵਿਖੇ ਟੈਕ ਫੈਸਟ-2024 ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ …