ਸੰਦੌੜ, 30 ਨਵੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਆਂਗਨਵਾੜੀ ਸੈਂਟਰ ਮਿੱਠੇਵਾਲ ‘ਚ ਬੱਚਿਆਂ ਨੂੰ ਯੋਗਾ ਤੇ ਪੀ.ਟੀ ਕਰਵਾਈ ਗਈ ।ਆਂਗਨਵਾੜੀ ਵਰਕਰ ਕਮਲਜੀਤ ਕੌਰ ਨੇ ਬੱਚਿਆਂ ਨੂੰ ਯੋਗਾ ਤੇ ਪੀ.ਟੀ ਕਰਾਉਣ ਮੌਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਯੋਗ ਦੇ ਨਾਲ ਜਿਥੇ ਸਰੀਰ ਤੇ ਮਨ ਤੰਦਰੁਸਤ ਰਹਿੰਦਾ ਹੈ ਅਤੇ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ।ਇਸ ਲਈ ਸਾਰਿਆਂ ਨੂੰ ਰੋਜ਼ਾਨਾ ਯੋਗਾ ਤੇ ਕਸਰਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
ਏ.ਐਨ.ਐਮ ਬਲਵੀਰ ਕੌਰ ਨੇ ਪੌਸ਼ਟਿਕ ਖੁਰਾਕ ਦੀ ਮਹੱਤਤਾ, ਸਫਾਈ ਅਤੇ ਬਿਮਾਰੀਆਂ ਤੋਂ ਬਚਾਅ ਦੇ ਲਈ ਸਰੀਰਕ ਕਸਰਤ ਦੇ ਲਾਭ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਆਂਗਨਵਾੜੀ ਵਰਕਰ ਜਸਵੀਰ ਕੌਰ, ਹੈਲਪਰ ਜਸਵੀਰ ਕੌਰ ਅਤੇ ਭਿੰਦਰ ਕੌਰ ਵੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …