ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਪ੍ਰਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਸੈਸ਼ਨ 2018-19 ਦੇ ਵਿੱਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਰੋਹ ਵਿੱਚ ਸਲਵਿੰਦਰ ਸਿੰਘ ਸਮਰਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅੰਮ੍ਰਿਤਸਰ ਨੇ ਮੁੱਖ ਮਹਿਮਾਨ ਅਤੇ ਸ੍ਰ. ਚਰਨਜੀਤ ਸਿੰਘ ਜ਼ਿਲ੍ਹਾ ਸਿਹਤ ਅਫਸਰ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ।ਸਕੂਲ ਸ਼ਬਦ ਤੋਂ ਬਾਅਦ ਵਿਦਿਆਰਥਣਾਂ ਨੇ ਆਏ ਹੋਏ ਮਹਿਮਾਨਾਂ ਦਾ ਗੀਤ ਰਾਹੀਂ ਸੁਆਗਤ ਕੀਤਾ।ਦੀਵਾਨ ਦੇ ਚੇਅਰਮੈਨ ਸਕੂਲਜ਼ ਭਾਗ ਸਿੰਘ ਜੀ ਅਣਖੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਵਿੱਦਿਆ ਦੇ ਨਾਲ-ਨਾਲ ਖੇਡਾਂ ਦੇ ਮਹੱਤਵ ‘ਤੇ ਚਾਨਣਾ ਪਾਇਆ।
ਇਨਾਮ ਵੰਡ ਸਮਾਰੋਹ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਦੀ ਅਗਵਾਈ ਵਿੱਚ ਅਤੇ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਦੀ ਦੇਖ-ਰੇਖ ਵਿੱਚ ਹੋਇਆ। ਨੰਨੇ੍ਹ-ਮੁੰਨੇ੍ਹ ਬੱਚਿਆਂ ਵੱਲੋਂ ਆਪਣੇ ਭਾਰੀ ਬਸਤੇ ਦੀ ਸਮੱਸਿਆ ਨੂੰ ਬਿਆਨ ਕਰਦਾ ਇਕ ਲਘੂ ਨਾਟਕ ਫੁੱਲਾਂ ਨੂੰ ਕਿਤਾਬਾਂ ਵਿੱਚ ਨਾ ਰੱਖੋ ਪੇਸ਼ ਕੀਤਾ ਗਿਆ।ਜਿਸ ਨੇ ਸਾਰੇ ਦਰਸ਼ਕਾਂ ਦਾ ਧਿਆਨ ਖਿੱਚਿਆ ।ਪੰਜਾਬੀ ਲੋਕ ਸਾਜ਼ਾਂ ਦੀ ਪੇਸ਼ਕਾਰੀ ਬੜੀ ਹੀ ਮਨਮੋਹਕ ਸੀ।ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਸਕੂਲ ਦੀਆਂ ਉਪਲਬਧੀਆਂ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ । ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਹੋਰ ਮੈਂਬਰ ਸਾਹਿਬਾਨਾਂ ਦੁਆਰਾ ਸੈਸ਼ਨ 2018-19 ਵਿੱਚ ਵਿੱਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ।
ਮੁੱਖ ਮਹਿਮਾਨ ਸੁਲਵਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆ ਨੂੰ ਇਸ ਸਫਲਤਾ ਤੇ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆ।ਪੰਜਾਬੀ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਰਾਹੀਂ ਜਾਗੋ ਨੇ ਦਰਸ਼ਕਾਂ ਨੂੰ ਝੂਮਣ ਲਾਇਆ।ਮੈਂਬਰ ਇੰਚਾਰਜ ਪੋ੍ਰ. ਹਰੀ ਸਿੰਘ ਸਕੂਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ ।
ਚੀਫ਼ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਸ੍ਰ. ਹਰਮਿੰਦਰ ਸਿੰਘ, ਇੰਜ: ਜਸਪਾਲ ਸਿੰਘ ਆਨਰੇਰੀ ਜੁਇੰਟ ਸਕੱਤਰ, ਰਜਿੰਦਰ ਸਿੰਘ ਮਰਵਾਹਾ ਮੈਂਬਰ ਇੰਚਾਰਜ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਮੋਹਨਜੀਤ ਸਿੰਘ ਭੱਲਾ ਕੋਆਰਡੀਨੇਟਰ ਸਪੋਰਟਸ ਐਜੂਕੇਸ਼ਨਲ ਕਮੇਟੀ, ਜਸਪਾਲ ਸਿੰਘ ਢਿਲੋਂ ਅਤੇ ਅਜੀਤ ਸਿੰਘ ਬਸਰਾ ਮੈਂਬਰ ਇੰਚਾਰਜ ਗੋਲਡਨ ਐਵੀਨਿਊ ਸਕੂਲ, ਅਵਤਾਰ ਸਿੰਘ, ਨਿਰੰਜਨ ਸਿੰਘ, ਸੁਖਜਿੰਦਰ ਸਿੰਘ ਪ੍ਰਿੰਸ, ਵਿਦਿਆਰਥੀਆਂ ਦੇ ਮਾਪੇ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ ।