Monday, July 6, 2026

ਡੇਰਾ ਬਾਬਾ ਨਾਨਕ ਤੋਂ ਟਰਮੀਨਲ ਤੱਕ ਮੁਫ਼ਤ ਬੱਸ ਸੇਵਾ ਵੀ ਅਰੰਭ

SGPCਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ ਸੰਗਤ ਨੂੰ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ ਟਰਮੀਨਲ ਤੱਕ ਜਾਣ-ਆਉਣ ਲਈ ਆਉਂਦੀ ਮੁਸ਼ਕਲ ਦੇ ਹੱਲ ਲਈ ਵੀ ਭਲਕ ਤੋਂ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ਅਨੁਸਾਰ ਇਹ ਸੇਵਾ ਆਰੰਭੀ ਗਈ ਹੈ।ਇਹ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਿਲਕੁੱਲ ਮੁਫ਼ਤ ਹੋਵੇਗੀ। ਇਹ ਬੱਸ ਸੇਵਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਸਰਹੱਦ ਤੱਕ ਹੋਵੇਗੀ ਜੋ ਟਰਮੀਨਲ ਤੋਂ ਵਾਪਸੀ ਡੇਰਾ ਬਾਬਾ ਨਾਨਕ ਤੱਕ ਵੀ ਸੰਗਤ ਨੂੰ ਲੈ ਕੇ ਆਵੇਗੀ। ਇਹ ਸੇਵਾ ਸਵੇਰ ਤੋਂ ਸ਼ਾਮ ਤੱਕ ਰੋਜ਼ਾਨਾ ਜਾਰੀ ਰਹੇਗੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply