ਪੰਥ ਦੀ ਅਜ਼ੀਮ ਸ਼ਖ਼ਸੀਅਤ ਸਨ ਭਾਈ ਵੀਰ ਸਿੰਘ – ਬਾਬਾ ਹਰਨਾਮ ਸਿੰਘ
ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਵੱਡੇ ਭਰਾਤਾ ਭਾਈ ਵੀਰ ਸਿੰਘ ਰੋਡੇ ਦੇ ਬੇਵਕਤ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ ‘ਚ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਪੰਥਕ ਸ਼ਖ਼ਸੀਅਤ ਭਾਈ ਵੀਰ ਸਿੰਘ ਦੀ ਬੇਵਕਤੀ ਵਿਛੋੜੇ ਨੂੰ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਮੁਖੀ ਦਮਦਮੀ ਟਕਸਾਲ ਤੋਂ ਅੰਮ੍ਰਿਤਪਾਨ ਕਰਨ ਵਾਲੇ ਭਾਈ ਵੀਰ ਸਿੰਘ ਨੇ ਧਰਮ ਯੁੱਧ ਮੋਰਚੇ ‘ਚ ਸ਼ਾਮਿਲ ਹੁੰਦਿਆਂ ਗ੍ਰਿਫ਼ਤਾਰੀਆਂ ਦਿੱਤੀਆਂ ਅਤੇ ਔਖੇ ਸਮੇਂ ਸਿੱਖ ਪੰਥ ਦੀ ਜੋ ਸੇਵਾ ਕੀਤੀ ਉਸ ਨੂੰ ਭੁਲਾਇਆ ਨਹੀਂ ਜਾ ਸਕਦਾ।ਭਾਈ ਵੀਰ ਸਿੰਘ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ ‘ਚ ਬਾਬਾ ਪ੍ਰਦੀਪ ਸਿੰਘ ਬੋਰੇ ਵਾਲ, ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਜੀਵਾ ਸਿੰਘ, ਗਿਆਨੀ ਪਲਵਿੰਦਰ ਪਾਲ ਸਿੰਘ ਬੁੱਟਰ, ਬਾਬਾ ਗੁਰਭੇਜ ਸਿੰਘ ਖੁਜਾਲਾ, ਬਾਬਾ ਸਜਨ ਸਿੰਘ ਬੇਰ ਸਾਹਿਬ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਸੁਖਵੰਤ ਸਿੰਘ ਚੰਨਣਕੇ ਆਦਿ ਸ਼ਾਮਿਲ ਸਨ।
Punjab Post Daily Online Newspaper & Print Media