ਸੰਦੌੜ, 1 ਦਸੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਐਪੀਡਮੈਲੋਜਿਸਟ ਡਾ. ਉਪਾਸਨਾ ਬਿੰਦਰਾ ਦੀ ਅਗਵਾਈ ਹੇਠ ਸਹਾਇਕ ਮਲੇਰੀਆ ਅਫਸਰ ਸੰਗਰੂਰ ਹਰਦੇਵ ਸਿੰਘ ਵੱਲੋਂ ਪੀ.ਐਚ.ਸੀ ਫਤਿਹਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ ਸਾਰੇ ਸਬ ਸੈਂਟਰਾਂ ਵਿੱਚ ਤਾਇਨਾਤ ਮਲਟੀਪਰਪਜ ਹੈਲਥ ਵਰਕਰਾਂ (ਮੇਲ) ਦੇ ਨਾਲ ਮੀਟਿੰਗ ਕੀਤੀ ਗਈ।ਸਹਾਇਕ ਮਲੇਰੀਆ ਅਫਸਰ ਹਰਦੇਵ ਸਿੰਘ ਨੇ ਕਿਹਾ ਕਿ ਡੇਂਗੂ-ਮਲੇਰੀਆ ਸਬੰਧੀ ਕੰਮ ਹੋਰ ਤੇਜ ਕੀਤਾ ਜਾਵੇ ਅਤੇ ਹਰ ਇੱਕ ਬੀਟ ਤੇ ਬਾਰੀਕੀ ਦੇ ਨਾਲ ਲਾਰਵੇ ਦੀ ਜਾਂਚ ਕੀਤੀ ਜਾਵੇ।ਉਹਨਾਂ ਕਿਹਾ ਕਿ ਹਰ ਸ਼ੁਕਰਵਾਰ ਨੂੰ ਮਨਾਏ ਜਾਂਦੇ ਡਰਾਈ ਡੇਅ ਪ੍ਰਤੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਅਤੇ ਲੋਕਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਦੇ ਹੋਏ ਸਾਰੇ ਪਿੰਡਾਂ ਵਿੱਚ ਗਤੀਵਿਧੀਆਂ ਤੇਜ ਕੀਤੀਆਂ ਜਾਣ ਤਾਂ ਜੋ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਐਸ.ਆਈ ਨਿਰਭੈ ਸਿੰਘ ਲੱਡਾ, ਐਸ.ਆਈ ਹਰਭਜਨ ਸਿੰਘ, ਰਾਜੇਸ਼ ਕੁਮਾਰ ਰਿਖੀ, ਦਲੀਪ ਸਿੰਘ, ਗੁਰਬੀਰ ਸਿੰਘ, ਅਮ੍ਰਿਤਪਾਲ ਸਿੰਘ, ਚਮਕੌਰ ਸਿੰਘ, ਮਨਦੀਪ ਸਿੰਘ, ਮੁਹੰਮਦ ਇਲਿਆਸ, ਮੋਹਨ ਸਿੰਘ, ਅਮਨਦੀਪ ਸਿੰਘ, ਧਰਮਜੀਤ ਸਿੰਘ, ਮਲਕੀਤ ਸਿੰਘ ਸਮੇਤ ਕਈ ਕਰਮਚਾਰੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …