ਅੰਮ੍ਰਿਤਸਰ, 1 ਦਸੰੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ।ਨਗਰ ਕੀਰਤਨ ਵਿੱਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।ਸਕੂਲੀ ਵਿਦਿਆਰਥੀਆਂ ਦੇ ਬੈਂਡ ਅਤੇ ਗਤਕਾ ਪਾਰਟੀਆਂ ਵੱਲੋਂ ਸਿੱਖ ਸ਼ਸਤਰ ਕਲਾ ਦਾ ਪ੍ਰਦਰਸ਼ਨ ਵੀ ਖਿੱਚ ਦਾ ਕੇਂਦਰ ਬਣੇ।
ਨਗਰ ਕੀਰਤਨ ਦੌਰਾਨ ਸ਼ਹਿਰ ਦੀਆਂ ਸੰਗਤਾਂ, ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਅਤੇ ਵਿਦਿਆਰਥੀਆਂ ਤੋਂ ਇਲਾਵਾ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਬਿਜੈ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਗੁਰਪ੍ਰਤਾਪ ਸਿੰਘ ਟਿੱਕਾ ਜ਼ਿਲ੍ਹਾ ਪ੍ਰਧਾਨ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਹਰਜਿੰਦਰ ਸਿੰਘ ਕੈਰੋਂਵਾਲ, ਹਰਜੀਤ ਸਿੰਘ ਲਾਲੂਘੁੰਮਣ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਗੁਰਮੀਤ ਸਿੰਘ, ਗੁਰਚਰਨ ਸਿੰਘ ਕੁਹਾਲਾ, ਸੁਖਬੀਰ ਸਿੰਘ, ਮਨਜੀਤ ਸਿੰਘ, ਨਿਰਵੈਲ ਸਿੰਘ, ਪਲਵਿੰਦਰ ਸਿੰਘ, ਪ੍ਰੋ. ਸੁਖਦੇਵ ਸਿੰਘ, ਵਧੀਕ ਮੈਨੇਜਰ ਸੁਖਬੀਰ ਸਿੰਘ, ਸੁਖਰਾਜ ਸਿੰਘ, ਬਘੇਲ ਸਿੰਘ, ਇਕਬਾਲ ਸਿੰਘ ਮੁਖੀ, ਲਖਬੀਰ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਮੀਤ ਮੈਨੇਜਰ ਜਸਪਾਲ ਸਿੰਘ ਢੱਡੇ ਤੇ ਨਿਸ਼ਾਨ ਸਿੰਘ ਆਦਿ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …