ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੀਵਨ ਜੋਤ (ਜੇ.ਜੇ) ਮਾਡਰਨ ਹਾਈ ਸਕੂਲ ਖਾਸਾ ਦਾ ਸਲਾਨਾ ਸਮਾਗਮ ਕਰਵਾਇਆ ਗਿਆ।ਪ੍ਰਿੰਸੀਪਲ ਹਰਮੀਤ ਸਿੰਘ ਅਤੇ ਮੈਨੇਜਰ ਮਨਮੀਤ ਕੌਰ ਦੀ ਅਗਵਾਈ ਵਿੱਚ ਹੋਏ ਸਮਾਗਮ ਵਿੱਚ ਨਿਊਰੋ ਸਰਜਨ ਡਾ. ਰਾਘਵ ਵਾਧਵਾ ਬਤੌਰ ਮੁੱਖ ਮਹਿਮਾਨ ਅਤੇ ਆਈ.ਵੀ ਦੇ ਐਮ.ਐਚ ਰਾਜੇਸ਼ ਵਰਮਾਨੀ, ਸਮਾਜ ਸੇਵਕ ਵਿਕਾਸ ਛੋਟੂ, ਚੌਕੀ ਇੰਚਾਰਜ ਸੁਖਦੇਵ ਸਿੰਘ, ਟਰੈਫਿਕ ਐਜੂਕੇਸਨ ਦੇ ਦਾਨਿਸ਼ ਮਸੀਹ ਵਿਸ਼ੇਸ ਮਹਿਮਾਨ ਵਜੋਂ ਸ਼ਾਮਲ ਹੋਏ।ਸਕੂਲ ਦੇ ਬੱਚਿਆਂ ਨੇ ਆਪਣੇ ਰੰਗਾਰੰਗ ਪ੍ਰੋਗਰਾਮ ਗੀਤ, ਸੰਗੀਤ, ਮੋਨੋ, ਐਕਟਿੰਗ, ਗਿਧਾ, ਭੰਗੜਾ, ਸਕਿਟਾਂ ਰਾਹੀ ਆਏ ਹੋਏ ਮਹਿਮਾਨਾ ਦਾਂ ਮਨ ਜਿੱਤਿਆ।ਬੱਚਿਆਂ ਨੇ ਸਮਾਜਿਕ ਕੁਰੀਤੀਆਂ ਨਸ਼ਿਆਂ, ਭਰੂਣ ਹੱਤਿਆ, ਅੰਧ ਵਿਸ਼ਵਾਸ ਆਦਿ ‘ਤੇ ਚੋਟ ਕਰਦਿਆਂ ਲੋਕਾਂ ਨੂੰ ਜਾਗਰੂਕ ਕਰਦਿਆਂ ਸਮਾਰਟ ਫੋਨ ਦੇ ਮਾੜੇ ਪ੍ਰਭਾਵ ਬਾਰੇ ਵੀ ਜਾਣੂ ਕਰਵਾਇਆ ਗਿਆ।ਪੜਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਪਹਿਲੇ ਸਥਾਨ ‘ਤੇ ਰਹਿਣ ਵਾਲੇ ਬੱਚਿਆਂ ਨੂੰ ਮੁੱਖ ਮਹਿਮਾਨ ਨੇ ਸਨਮਾਨਿਤ ਕੀਤਾ।ਪ੍ਰਿਸੀਪਲ ਹਰਮੀਤ ਸਿੰਘ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਤੇ ਮਨਦੀਪ ਸਿੰਘ, ਹਰਜੀਤ ਕੌਰ, ਸੁਰਿੰਦਰ ਪਾਲ ਸਿੰਘ, ਕੁਲਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਇੰਦਰਮੋਹਨ ਸਿੰਘ, ਸਰਪੰਚ ਸੰਤੋਖ ਸਿੰਘ, ਰਾਹੁਲ ਕੁਮਾਰ, ਸਾਹਿਲ, ਦਲਜੀਤ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਪਵਨਦੀਪ ਕੌਰ, ਬਲਜੀਤ ਕੌਰ, ਪੂਨਮ ਕੌਰ, ਮਧੂ ਕੁਮਾਰੀ, ਰਮਨਦੀਪ ਕੌਰ, ਰੀਤ ਕੌਰ, ਰਾਜਬੀਰ ਕੌਰ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …