ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ. 53 ਵਿਚ ਪੈਂਦੇ ਇਲਾਕਾ ਰਾਣੀ ਕਾ ਬਾਗ ਦੀ ਗਲੀ ਨੰ.
1 ਵਿੱਚ ਗਲੀ ਮੁੜ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ।ਉਹਨਾਂ ਦੇ ਨਾਲ ਨੀਤੂ ਟਾਂਗਰੀ ਕੌਂਸਲਰ, ਸੰਜੀਵ ਟਾਂਗਰੀ, ਪੀ.ਐਲ ਹਾਂਡਾ ਅਤੇ ਇਲਾਕਾ ਨਿਵਾਸੀ ਵਡੀ ਗਿਣਤੀ ਵਿਚ ਸ਼ਾਮਿਲ ਸਨ।
ਮੇਅਰ ਨੇ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਵਾਰਡ ਨੰ. 53 ਦੀ ਕੌਂਸਲਰ ਵਲੋਂ ਆਪਣੇ ਇਲਾਕੇ ਦੇ ਵਿਕਾਸ ਦੇ ਕੰਮਾਂ ਵਿਚ ਰੂਚੀ ਦਿਖਾਉਂਦੇ ਹੋਏ ਤਕਰੀਬਨ ਹਰ ਇਲਾਕੇ ਵਿਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ।ਪਿਛਲੇ ਦਿਨੀ ਇਲਾਕੇ ਵਿਚ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਅਤੀ ਆਧੁਨਿਕ ਮਸ਼ੀਨਰੀ ਦੀ ਖਰੀਦ ਵੀ ਕੀਤੀ ਜਾ ਰਹੀ ਹੈ।ਜਿਸ ਨਾਲ ਸ਼ਹਿਰ ਦੇ ਹਰ ਇਕ ਵਿਧਾਨ ਸਭਾ ਹਲਕੇ ਵਿਚ ਇਕੋ ਜਿਹੇ ਵਿਕਾਸ ਦੇ ਕੰਮ ਹੋ ਸਕਣ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media