ਲੌਂਗੋਵਾਲ, 1 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜੱਜ ਬਣ ਕੇ ਸ਼ਹੀਦ ਭਾਈ ਦਿਆਲਾ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਨਾਮ ਰੌਸ਼ਨ
ਕਰਨ ਵਾਲੀ ਵਿਦਿਆਰਥਣ ਅਨੂਬਾ ਜਿੰਦਲ ਸਕੂਲ ਪਹੁੰਚਣ ‘ਤੇ ਸਮੂਹ ਸਟਾਫ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਸਕੂਲੀ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਆਪਣੀ ਕਾਮਯਾਬੀ ਦਾ ਰਾਜ ਸਖਤ ਮਿਹਨਤ, ਮਾਪੇ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਨੂੰ ਦੱਸਿਆ।ਇਸ ਸਮੇਂ ਸੰਸਥਾ ਦੇ ਚੇਅਰਮੈਨ ਮਹਿੰਦਰ ਸਿੰਘ ਦੁੱਲਟ, ਸਕੂਲ ਅਤੇ ਸਕੂਲ ਮੁਖੀ ਨਰਪਿੰਦਰ ਸਿੰਘ ਢਿੱਲੋਂ ਨੇ ਜੱਜ ਅਨੂਬਾ ਜਿੰਦਲ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media