ਭੀਖੀ, 2 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ
ਸਮਰਪਿਤ ਛੇਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਗਿਆਨ ਉਤਸਵ ਮੁਕਾਬਲੇ ਕਰਵਾਏ ਗਏ।ਮੁਕਾਬਲੇ `ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁਖੀ ਅਤੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ।ਅੰਤਰ-ਜਮਾਤ ਕਰਵਾਏ ਗਏ ਇਹਨਾਂ ਮੁਕਾਬਲਿਆਂ `ਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ `ਤੇ ਆਉਣ ਵਾਲੇ 60 ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਮੌਕੇ ਸਕੂਲ ਮੁਖੀ ਪਰਵਿੰਦਰ ਸਿੰਘ ਅਤੇ ਸਟਾਫ਼ ਵਲ਼ੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਅਧਿਆਪਕ ਭਗਵਾਨ ਸਿੰਘ, ਸੁਰਿੰਦਰ ਸਿੰਘ, ਗੁਰਵੀਰ ਸਿੰਘ, ਸਰੋਜ ਰਾਣੀ, ਸੁਨੀਤਾ ਰਾਣੀ, ਸ਼ਰਨਜੀਤ ਕੌਰ ਜੋਗਾ, ਰਜਿੰਦਰ ਕੌਰ, ਜਸਪਾਲ ਕੌਰ, ਰਜਿੰਦਰ ਕੌਰ (ਕੰਪਿ.), ਵੀਰਪਾਲ ਕੌਰ, ਮਨਦੀਪ ਕੌਰ, ਦਲਜੀਤ ਕੌਰ, ਸ਼ਰਨਜੀਤ ਕੌਰ ਅਤੇ ਸਵਰਨਜੀਤ ਕੌਰ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media