ਭੀਖੀ, 2 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਬੇਰੁਜ਼ਗਾਰ ਬੀ.ਐਡ ਤੇ ਈ.ਟੀ.ਟੀ ਅਧਿਆਪਕ ਯੂਨੀਅਨ ਵਲੋਂ ਸ਼ਹਿਰ `ਚ ਰੋਸ ਮੁਜ਼ਾਹਰਾ ਕਰਨ ਉਪਰੰਤ
ਬੱਸ ਸਟੈਂਡ ਦੇ ਨੇੜੇ ਪੰਜਾਬ ਸਰਕਾਰ ਦੀ ਅਰਥੀ ਸਾੜੀ।ਮੁਜਾਹਰਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਮਸਲੇ ਜਲਦੀ ਹੱਲ ਨਾ ਕੀਤੇ ਗਏ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਉਂ, ਜਿਲ੍ਹਾ ਪ੍ਰਧਾਨ ਬਲਕਾਰ ਸਿੰਘ ਮੰਘਾਣੀਆਂ, ਈ.ਟੀ.ਟੀ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸ਼ਾਮਾ ਅਤੇ ਜਿਲ੍ਹਾ ਪ੍ਰਧਾਨ ਰਾਜ ਕੁਮਾਰ ਬੁਢਲਾਡਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਘਰ ਘਰ ਨੌਕਰੀ ਦੇਣ ਦੇ ਵਾਅਦੇ ਤੋਂ ਭੱਜ ਗਏ ਹਨ।ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਖਜ਼ਾਨਾ ਖਾਲੀ ਹੋਣ ਦਾ ਰੋਣਾ ਰੋ ਰਹੀ ਹੈ, ਪਰ ਦੂਜੇ ਪਾਸੇ ਮੰਤਰੀਆਂ, ਸਲਾਹਕਾਰਾਂ ਤੇ ਅਫਸਰਸ਼ਾਹੀ ਦੀਆਂ ਧਾੜਾਂ ਭਰਤੀ ਕਰ ਰਹੀ ਹੈ।ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਕਰਨ ਲਈ ਕਾਰਵਾਈ ਸ਼ੁਰੂ ਕੀਤੀ ਜਾਵੇ।
ਇਸ ਮੌਕੇ ਪਰਮਿੰਦਰ ਕੌਰ ਮਲਕੋਂ, ਮਨਜੀਤ ਕੌਰ ਬੀਰੇਵਾਲਾ ਡੋਗਰ, ਸੀ.ਪੀ.ਆਈ (ਐਮ.ਐਲ) ਆਰਟ ਐਂਡ ਕਰਾਫਟ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਝੁਨੀਰ, ਆਇਸਾ ਦੇ ਆਗੂ ਪ੍ਰਦੀਪ ਗੁਰੂ, ਗੁਰਵਿੰਦਰ ਨੰਦਗੜ੍ਹ, ਪ੍ਰਗਤੀਸ਼ੀਲ ਇਸਤਰੀ ਸਭਾ ਦੇ ਆਗੂ ਜਸਬੀਰ ਕੌਰ ਨੱਤ ਤੋਂ ਇਲਾਵਾ ਹੋਰ ਭਰਾਤਰੀ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media