ਧੂਰੀ, 2 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਬੇਨੜਾ ਵਿਖੇ ਮਾਸੂਮ ਫਤਹਿਵੀਰ ਸਿੰਘ ਦੀ ਯਾਦ ਨੂੰ ਸਮਰਪਿਤ ਐਨ.ਆਰ.ਆਈ ਕ੍ਰਿਕੇਟ
ਕੱਪ 25 ਤੋਂ 29 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨ.ਆਰ.ਆਈ ਕ੍ਰਿਕੇਟ ਕਲੱਬ ਬੇਨੜਾ ਦੇ ਮੈਂਬਰ ਮਨਪ੍ਰੀਤ ਸਿੰਘ, ਬਬਲੂ ਬੇਨੜਾ, ਗੁਰਵਿੰਦਰ ਸਿੰਘ, ਅਮ੍ਰਿੰਤ ਸਿੰਘ, ਲਖਵਿੰਦਰ ਸਿੰਘ ਅਤੇ ਕਾਸੀ ਬੇਨੜਾ ਨੇ ਖੇਡਾਂ ਦਾ ਪੋਸਟਰ ਰੀਲੀਜ਼ ਕਰਦੇ ਹੋਏ ਦੱਸਿਆ ਕਿ ਪਿੰਡਾਂ ਤੇ ਸ਼ਹਿਰਾਂ ਤੋਂ ਆਈਆਂ 48 ਟੀਮਾਂ ਦੇ ਕ੍ਰਿਕੇਟ ਮੈਚ ਕਰਵਾਏ ਜਾਣਗੇ ਅਤੇ ਪਹਿਲਾ ਸਥਾਨ ਹਾਸਲ ਕਰਨ ਵਾਲੀ ਜੇਤੂ ਟੀਮ ਨੂੰ 1 ਲੱਖ ਰੁਪਏ, ਦੂਜੇ ਸਥਾਨ ‘ਤੇ ਆਉਣ ਵਾਲੀ ਜੇਤੂ ਟੀਮ ਨੂੰ 51 ਹਜ਼ਾਰ ਨਗਦ ਇਨਾਮ ਅਤੇ ਮੈਨ ਆਫ ਦੀ ਸੀਰੀਜ਼ ਵਿੱਚ ਮੋਟਰਸਾਈਕਲ ਇਨਾਮ ਵਜੋਂ ਦਿੱਤਾ ਜਾਵੇਗਾ।ਇਸ ਤੋਂ ਇਲਾਵਾ ਤਾਸ਼ ਸੀਪ ਦੇ ਮੁਕਾਬਲੇ ਵਿੱਚ ਜੇਤੂ ਟੀਮ ਨੂੰ ਮੋਟਰਸਾਈਕਲ ਅਤੇ ਰੱਸਾ-ਕਸ਼ੀ ਦੀਆਂ 4 ਟੀਮਾਂ ਦੇ 100 ਮੈਚ ਵੀ ਕਰਵਾਏ ਜਾਣਗੇ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media