ਲੌਂਗੋਵਾਲ, 2 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਲਾਕ ਚੀਮਾਂ ਦੇ ਹੋਏ ਪ੍ਰਾਇਮਰੀ ਅਤੇ ਮਿਡਲ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ।ਮਿਡਲ ਵਰਗ ਦੇ ਸਿੱਖਿਆ ਵਿਭਾਗ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਮਨਾਏ ਗਿਆਨ ਉਤਸਵ ਦੌਰਾਨ ਹੋਏ ਟੈਸਟ ਵਿੱਚ ਰੱਤੋਕੇ ਸਕੂਲ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਕਰਨਵੀਰ ਸਿੰਘ ਪੁੱਤਰ ਹਰਪ੍ਰੀਤ ਸਿੰਘ ਨੇ ਪੂਰੇ ਬਲਾਕ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਆਪਣਾ ਸਥਾਨ ਪੱਕਾ ਕੀਤਾ। ਜਿਕਰਯੋਗ ਹੈ ਕਿ ਕਰਨਵੀਰ ਸਿੰਘ ਨੇ ਜਿਲ੍ਹਾ ਸੰਗਰੂਰ ਦੇ ਸਮੁੱਚੇ ਬਲਾਕਾਂ ਵਿੱਚ ਹੋਏ ਇਸ ਟੈਸਟ ‘ਚ ਸਭ ਤੋ ਵੱਧ ਅੰਕ ਹਾਸਲ ਕੀਤੇ ਹਨ।ਪ੍ਰਾਇਮਰੀ ਵਰਗ ਦੇ ਮੁਕਾਬਲਿਆਂ ਵਿਚ ਵੀ ਰੱਤੋਕੇ ਦੇ ਵਿਦਿਆਰਥੀਆਂ ਨੇ ਚਾਰ ਸਥਾਨਾਂ ਤੇ ਕਬਜ਼ਾ ਕੀਤਾ।ਪੰਜਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਕਲਮ ਅਤੇ ਪੈਨ ਨਾਲ ਪੰਜਾਬੀ ਦੀ ਸੁੰਦਰ ਲਿਖਾਈ ਕਰਦਿਆਂ ਪਹਿਲਾ ਸਥਾਨ ਹਰਮਨ ਸਿੰਘ ਨੇ ਚਿੱਤਰਕਾਰੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਪਹਾੜਿਆਂ ਦੇ ਮੁਕਾਬਲਿਆਂ ਵਿੱਚ ਇਸੇ ਸਕੂਲ ਦੇ ਪਹਿਲੀ ਜਮਾਤ ਦੇ ਵਿਦਿਆਰਥੀ ਵਿਜੇ ਪ੍ਰਤਾਪ ਸਿੰਘ ਨੇ ਪੈਂਤੀ ਤੱਕ ਪਹਾੜੇ ਸੁਣਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਹ ਸਾਰੇ ਵਿਦਿਆਰਥੀ ਜਿਲ੍ਹਾ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈਣਗੇ।ਸਕੂਲ ਪਹੁੰਚਣ ‘ਤੇ ਪਿੰਡ ਦੀ ਪੰਚਾਇਤ ਅਤੇ ਸਮੂਹ ਅਧਿਆਪਕਾਂ ਵਲੋਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਸਰਪੰਚ ਕੁਲਦੀਪ ਕੌਰ, ਗਿਆਨ ਸਿੰਘ ਭੁੱਲਰ, ਗੁਰਮੀਤ ਸਿੰਘ ਕੁੱਬੇ, ਬੂਟਾ ਰਾਮ, ਪ੍ਰੇਮ ਸਿੰਘ , ਸਾਹਿਬ ਸਿੰਘ, ਪ੍ਰਧਾਨ ਬਲਜੀਤ ਬੱਲੀ ਆਦਿ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …