ਸੁਲਤਾਨਪੁਰ ਲੋਧੀ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਹੋਏ ਉਦਘਾਟਨੀ ਸਮਾਰੋਹ ਦੌਰਾਨ ਸੇਵਾ ਸੰਕਲਪ ਸੁਸਾਇਟੀ ਦੇ ਉਪ ਪ੍ਰਧਾਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵਲੋਂ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਤਿਆਰ ਕਰਵਾਈ ਵਿਸ਼ੇਸ਼ ਤਸਵੀਰ ਮੁੱਖ ਮਹਿਮਾਨ ਪੰਜਾਬ ਦੇ ਖੇਡ ਅਡੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਭੇਟ ਕੀਤਾ।
ਰਾਣਾ ਸੋਢੀ ਨੇ ਸੇਵਾ ਸੰਕਲਪ ਸੁਸਾਇਟੀ ਵਲੋਂ ਵਿਲੱਖਣ ਢੰਗ ਨਾਲ ਵਾਤਾਵਰਨ ਅਤੇ ਧਰਮ ਪ੍ਰਚਾਰ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਸਾਇਟੀ ਦੇ ਵਲੰਟੀਅਰਾਂ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸੰਗਤਾਂ ਦੀ ਸੇਵਾ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਗਿਆ ਹੈ।ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਏ ਗਏ ਅਜਿਹੇ ਪੋਰਟਰੇਟ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਪ੍ਰਸ਼ਾਦ ਦੇ ਰੂਪ ਵਿੱਚ ਦਿੱਤੇ ਗਏ ਹਨ ਅਤੇ ਦਿੱਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੁਸਾਇਟੀ ਦਾ ਮਕਸਦ ਹੀ ਲੋਕ ਸੇਵਾ ਹੈ, ਜਿਸ ਲਈ ਉਹ ਦਿਨ-ਰਾਤ ਇਕ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ 550 ਸਾਲਾ ਸ਼ਤਾਬਦੀ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਕੇਸਰੀ ਪਟਕੇ ਵੰਡੇ ਗਏ ਹਨ।
ਇਸ ਮੌਕੇ ਉਨ੍ਹਾਂ ਕੀਨੀਆ ਦੇ ਕਬੱਡੀ ਖਿਡਾਰੀਆਂ ਨੂੰ ਵੀ ਪਟਕੇ ਭੇਟ ਕੀਤੇ ਅਤੇ ਉਨ੍ਹਾਂ ਦੀ ਬੋਲੀ ‘ਸੁਹੇਲੀ’ ਵਿਚ ਇਸ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …