Friday, April 10, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਸਰਕਾਰੀ ਸਕੂਲਾਂ ‘ਚ ਵੀ ਕਿਚਨ ਗਾਰਡਨ ਬਣਾਉਣ ਦੀ ਸ਼ੁਰੂਆਤ

ਭਾਦਸੋਂ ਦੇ ਸਰਕਾਰੀ ਸਕੂਲ ਵਿੱਚ ਬਣਾਇਆ ਆਧੁਨਿਕ ਕਿਚਨ ਗਾਰਡਨ

PPNJ0312201905ਭਾਦਸੋਂ, 4 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਐਗਰੀਕਲਚਰ ਵਿਭਾਗ ਵਲੋਂ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਵਿੱਚ ਕਿਚਨ ਗਾਰਡਨ ਬਣਾਉਣ ਦੀ ਚਲਾਈ ਲਹਿਰ ਉਪਰੰਤ ਹੁਣ ਜਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਵਿੱਚ ਕਿਚਨ ਗਾਰਡਨ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ।ਵਿਭਾਗ ਦੇ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤਪਾਲ ਸਿੰਘ, ਵਿਭਾਗ ਮੁਖੀ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਦੇ ਨਿਰਦਸ਼ਾਂ ਅਤੇ ਵਿਭਾਗ ਇੰਚਾਰਜ਼ ਡਾ. ਜਸਪ੍ਰੀਤ ਕੌਰ ਦੀ ਯੋਗ ਅਗਵਾਈ ‘ਚ ਵਿਦਿਆਰਥੀਆਂ ਵਲੋਂ ਸਹਾਇਕ ਪ੍ਰੋਫੈਸਰ ਜਸਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦਸੋਂ ਜਿਲ੍ਹਾ ਪਟਿਆਲਾ ਵਿਖੇ ਆਧੁਨਿਕ ਕਿਚਨ ਗਾਰਡਨ ਬਣਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਨੇ ਐਗਰੀਕਲਚਰ ਵਿਭਾਗ ਦੇ ਇੰਚਾਰਜ਼ ਡਾ. ਜਸਪ੍ਰੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ ।

PPNJ0312201906

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply