Saturday, April 4, 2026

ਕੱਬਡੀ ‘ਚ ਭਾਰਤ ਨੇ ਇੰਗਲੈਂਡ ਤੇ ਕਨੇਡਾ ਨੇ ਅਮਰੀਕਾ ਨੂੰ ਹਰਾਇਆ

ਸਿੱਖਿਆ ਤੇ ਸਿਹਤ ਖੇਤਰ ‘ਚ ਵੱਡਾ ਨਿਵੇਸ਼ ਕਰ ਰਹੀ ਹੈ ਪੰਜਾਬ ਸਰਕਾਰ -ਸੋਨੀ

PPNJ0312201913 ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਦੇ ਦੂਸਰੇ ਦਿਨ ਸਥਾਨਕ ਗੁਰੂ ਨਾਨਕ ਸਟੇਡੀਅਮ ਵਿੱਚ ਖੇਡੇ ਗਏ ਦੋ ਫਸਵੇਂ ਮੈਚਾਂ ਵਿੱਚ ਭਾਰਤ ਦੀ ਟੀਮ ਨੇ ਇੰਗਲੈਂਡ ਦੀ ਟੀਮ ਨੂੰ 36 ਦੇ ਮੁਕਾਬਲੇ 54 ਅੰਕਾਂ ਨਾਲ ਹਰਾ ਕੇ ਕੱਪ ਵਿੱਚ ਆਪਣੀ ਧਾਕ ਜਮਾਈ। ਦਕਿ ਕੈਨੇਡਾ ਅਤੇ ਅਮਰੀਕਾ ਦੀਆਂ ਟੀਮਾਂ ਵਿਚਾਲੇ ਹੋਈ ਟੱਕਰ ਵਿਚ ਕਨੇਡਾ ਨੇ ਇਕ ਪਾਸੜ ਮੈਚ ਖੇਡਦਿਆਂ ਅਮਰੀਕਾ ਦੀ ਟੀਮ ਨੂੰ 26 ਦੇ ਮੁਕਾਬਲੇ 53 ਅੰਕਾਂ ਨਾਲ ਹਰਾਇਆ। ਪਹਿਲਾ ਮੈਚ ਜੋ ਕਿ ਭਾਰਤ ਤੇ ਇੰਗਲੈਂਡ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ, ਵਿਚ ਵਿਨੈ ਖੱਤਰੀ ਨੇ 10, ਮੱਲ ਸਿੰਘ ਨੇ 9, ਨਵਜੋਤ ਜੋਤਾ ਨੇ 9, ਜਗਮੋਹਨ ਮੱਖੀ ਨੇ 7 ਅਤੇ ਕੰਵਲਜੀਤ ਨੇ 5 ਅੰਕ ਧਾਵੀ ਵਜੋਂ ਖੇਡਦੇ ਹੋਏ ਪ੍ਰਾਪਤ ਕੀਤੇ, ਜਦਕਿ ਇੰਗਲੈਂਡ ਦੀ ਟੀਮ ਦੇ ਧਾਵੀਆਂ ਗੁਰਦੀਪ ਸਿੰਘ ਦੀਪਾ ਨੇ 10, ਰਣਜੀਤ ਸਿੰਘ ਨੇ 8 ਅਤੇ ਗੁਰਚੇਤਨ ਨੇ 7 ਅੰਕ ਪ੍ਰਾਪਤ ਕੀਤੇ।

PPNJ0312201914
ਵਿਸ਼ਵ ਕਬੱਡੀ ਕੱਪ ਦੇ ਅੰਮ੍ਰਿਤਸਰ ਵਿਚ ਖੇਡੇ ਗਏ ਮੈਚਾਂ ਦੇ ਮੁੱਖ ਮਹਿਮਾਨ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ।ਆਪਣੇ ਸੰਬੋਧਨ ਵਿੱਚ ਉਨਾਂ ਸਾਰੀਆਂ ਟੀਮਾਂ ਦੇ ਖਿਡਾਰੀਆਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਰਵਾਇਆ ਜਾ ਰਿਹਾ ਇਹ ਅੰਤਰਰਾਸ਼ਟਰੀ ਕਬੱਡੀ ਕੱਪ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਮੋਟ ਕਰ ਰਿਹਾ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੰਜਾਬ ਵਿਚ ਸਿੱਖਿਆ, ਸਿਹਤ, ਖੇਡਾਂ, ਖੇਤੀ, ਉਦਯੋਗ ਆਦਿ ਹਰੇਕ ਖੇਤਰ ਵੱਲ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਇਹ ਵਿਸ਼ਵ ਕਬੱਡੀ ਕੱਪ ਵੀ ਪੰਜਾਬ ਦੇ ਖੇਡ ਸਭਿਆਚਾਰ ਦੇ ਪਸਾਰ ਵਿਚ ਵੱਡਾ ਯੋਗਦਾਨ ਪਾਵੇਗਾ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਜਿਥੇ ਖੇਡਾਂ ਦੇ ਖੇਤਰ ਵਿਚ ਵੱਡੇ ਇਨਾਮ ਦਿੱਤੇ ਜਾ ਰਹੇ ਹਨ, ਉਥੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਉਤੇ ਰਾਜ ਦੀ ਨੁੰਮਾਇਦਗੀ ਕਰਨ ਵਾਲੇ ਖਿਡਾਰੀਆਂ ਨੂੰ ਵੱਡੇ ਅਹੁਦੇ ਦਿੱਤੇ ਜਾ ਰਹੇ ਹਨ, ਜੋ ਕਿ ਖਿਡਾਰੀਆਂ ਲਈ ਮਾਣ ਵਾਲੀ ਗੱਲ ਹੈ।ਉਨਾਂ ਇਹ ਕਬੱਡੀ ਕੱਪ ਕਰਵਾਉਣ ਲਈ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਧੰਨਵਾਦ ਕੀਤਾ, ਉਥੇ ਅੰਮ੍ਰਿਤਸਰ ਜਿਲ੍ਹੇ ਵਿਚ ਮੈਚਾਂ ਦੀ ਸ਼ਾਨਦਾਰ ਮਹਿਮਾਨ ਨਿਵਾਜ਼ੀ ਕਰਨ ਲਈ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦਾ ਵਿਸ਼ੇਸ਼ ਧੰਨਵਾਦ ਕਰਦੇ ਕਿਹਾ ਕਿ ਇਨਾਂ ਦੀ ਬਦੌਲਤ ਹੀ ਇਹ ਮੈਚ ਸੰਭਵ ਹੋ ਸਕੇ ਹਨ।ਉਨਾਂ ਮੈਚ ਜਿੱਤਣ ਲਈ ਭਾਰਤ ਦੀ ਟੀਮ ਨੂੰ ਵਿਸ਼ੇਸ਼ ਤੌਰ ਉਤੇ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਕਬੱਡੀ ਦੇ ਇਸ ਮਹਾਨ ਕੁੰਭ ਲਈ ਖੇਡ ਵਿਭਾਗ ਪੰਜਾਬ ਦਾ ਧੰਨਵਾਦ ਕਰਦੇ ਹੋਏ ਆਸ ਜਤਾਈ ਕਿ ਇਨਾਂ ਯਤਨਾਂ ਨਾਲ ਪੰਜਾਬ ਵਿਚ ਖੇਡ ਸਭਿਆਚਾਰ ਮੁੜ ਪਰਤੇਗਾ।

PPNJ0312201915
ਇਸ ਮੌਕੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਡਾਇਰੈਕਟਰ ਖੇਡਾਂ ਸੰਜੈ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ ਸਾਰੰਗਲ, ਚੇਅਰਮੈਨ ਪ੍ਰਗਟ ਸਿੰਘ ਧੁੰਨਾ, ਕਬੱਡੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਤੇ ਟੂਰਨਾਮੈਂਟ ਡਾਇਰੈਕਟਰ ਤਜਿੰਦਰ ਸਿੰਘ ਮਿੱਡੂ ਖੇੜਾ, ਹਾਕੀ ਖਿਡਾਰੀ ਤੇ ਡੀ.ਸੀ.ਪੀ ਗਗਨਅਜੀਤ ਸਿੰਘ, ਡੀ.ਸੀ.ਪੀ ਮੁਖਵਿੰਦਰ ਸਿੰਘ ਭੁੱਲਰ, ਏ.ਆਈ.ਜੀ ਐਸ.ਟੀ.ਐਫ ਰਛਪਾਲ ਸਿੰਘ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਸ੍ਰੀਮਤੀ ਅਲਕਾ ਕਾਲੀਆ, ਏ.ਡੀ.ਸੀ.ਪੀ ਜੁਗਰਾਜ ਸਿੰਘ, ਏ.ਡੀ.ਸੀ.ਪੀ ਸੰਦੀਪ ਮਲਿਕ, ਡਿਪਟੀ ਡਾਇਰੈਕਟਰ ਕਰਤਾਰ ਸਿੰਘ, ਜਿਲ੍ਹਾ ਖੇਡ ਅਫ਼ਸਰ ਗੁਰਲਾਲ ਸਿੰਘ ਰਿਆੜ, ਅਸ਼ਵਨੀ ਪੱਪੂ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply