ਅਮ੍ਰਿਤਸਰ, 29 ਸਤਬਰ (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਖੁਸ਼ਬੀਰ ਕੌਰ ਦੱਖਣੀ ਕੋਰੀਆ ਦੇ ਸ਼ਹਿਰ ਇੰਚੀੳਨ ਵਿਖੇ ਚਲ ਰਹੀਆਂ ਏਸ਼ੀਅਨ ਖੇਡਾਂ ਮੌਕੇ 20 ਕਿ.ਮੀ ਵਾਕਿੰਗ ਰੇਸ ਵਿਚ ਚਾਂਦੀ ਦਾ ਤਗਮਾ ਹਾਸਲ ਕੀਤਾ। ਵਾਈਸ-ਚਾਂਸਲਰ ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਖੁਸ਼ਬੀਰ ਕੌਰ ਨੂੰ ਵਧਾਈ ਦਿੱਤੀ ਅਤੇ ਐਲਾਨ ਕੀਤਾ ਕਿ ਛੇਤੀ ਹੀ ਇਸ ਵਿਦਿਆਰਥਣ ਨੂੰ ਯੂਨੀਵਰਸਿਟੀ ਵੱਲੋਂ ਉਚਿਤ ਕੈਸ਼ ਇਨਾਮ ਤੋਂ ਇਲਾਵਾ ਮੋਮੈਂਟੋ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਖੇਡ ਵਿਭਾਗ ਦੇ ਮੁੱਖੀ ਅਤੇ ਡਿਪਟੀ ਡਾਇਰੈਕਟਰ ਡਾ. ਐਚ. ਐਸ. ਰੰਧਾਵਾ ਅਤੇ ਉਹਨਾਂ ਦੇ ਸਟਾਫ ਵਲੋਂ ਵੀ ਖੁਸ਼ਬੀਰ ਕੌਰ ਨੂੰ ਵਧਾਈ ਦਿੱਤੀ ਗਈ।
Check Also
ਵਿਦਿਆਰਥੀਆਂ ਵਲੋਂ ਬਣਾਈਆਂ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਗਾਈ ਗਈ
ਸੰਗਰੂਰ, 29 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸਕੂਲਾਂ ਵਿੱਚ ਚਲਾਏ ਜਾ ਰਹੇ ਬਿਜ਼ਨਸ …