Monday, June 15, 2026

ਤਨਖਾਹਾਂ ਨਾ ਮਿਲਣ ‘ਤੇ ਪਾਵਰਕਾਮ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੇ ਕੀਤਾ ਰੋਸ ਮੁਜਾਹਾਰਾ

ਸਮਰਾਲਾ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਪਾਵਰਕਾਮ ਦੇ ਮੰਡਲ ਸਮਰਾਲਾ ਦੇ ਪੈਨਸ਼ਨਰਜ਼/ਮੁਲਾਜ਼ਮਾਂ ਵਲੋਂ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੰਡਲ ਪ੍ਰਧਾਨ PPNJ05012201903ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਹੰਗਾਮੀ ਮੀਟਿੰਗ ਕੀਤੀ ਗਈ।ਜਿਸ ਵਿੱਚ ਪਾਵਰ ਕਾਰਪੋਰੇਸ਼ਨ ਵਲੋਂ ਨਵੰਬਰ 2019 ਦੀਆਂ ਪੈਨਸ਼ਨਾਂ/ਤਨਖਾਹਾਂ ਨਾ ਦੇਣ ਦੀ ਤਿੱਖੇ ਸ਼ਬਦਾਂ ਵਿੱਚ ਜੋਰਦਾਰ ਨਿਖੇਧੀ ਕੀਤੀ ਗਈ।
       ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਪ੍ਰੇਮ ਸਿੰਘ ਰਿਟਾ: ਐਸ.ਡੀ.ਓ ਸੀਨੀਅਰ ਮੀਤ ਪ੍ਰਧਾਨ, ਗੁਰਸ਼ਰਨ ਸਿੰਘ ਨਾਗਰਾ ਸਕੱਤਰ, ਦਰਸ਼ਨ ਸਿੰਘ ਖਜ਼ਾਨਚੀ, ਜਗਤਾਰ ਸਿੰਘ ਪ੍ਰੈਸ ਸਕੱਤਰ, ਪ੍ਰੇਮ ਚੰਦ ਸਰਕਲ ਆਗੂ, ਪ੍ਰੇਮ ਚੰਦ ਭਲਾਲੋਕ ਮੀਤ ਪ੍ਰਧਾਨ, ਜਰਨੈਲ ਸਿੰਘ ਅਤੇ ਭੁਪਿੰਦਰ ਪਾਲ ਆਦਿ ਹਾਜ਼ਰ ਸਨ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …

Leave a Reply