ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵਲੋਂ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਾਵਿ ਉਚਾਰਨ, ਪੋਟਰੇਟ ਬਨਾਉਣ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਭਾਗ ਸਿੰਘ ਅਣਖੀ ਚੇਅਰਮੈਨ ਸਕੂਲ, ਪ੍ਰੋ. ਹਰੀ ਸਿੰਘ ਮੈਂਬਰ ਇੰਚਾਰਜ ਜੀ.ਟੀ ਰੋਡ ਸਕੂਲ ਅਤੇ ਅਵਤਾਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਭਾਗ ਸਿੰਘ ਅਣਖੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਭਾਈ ਵੀਰ ਸਿੰਘ ਜੀ ਦੇ ਜੀਵਨ ਤੇ ਚਾਨਣਾ ਪਾਇਅ।ਪ੍ਰੋ. ਹਰੀ ਸਿੰਘ ਨੇ ਵਿਦਿਆਰਥੀਆਂ ਨੂੰ ਭਾਈ ਸਾਹਿਬ ਦੁਆਰਾ ਰਚਿਤ ਸਾਹਿਤ ਪੜ੍ਹਨ, ਪੰਜਾਬੀ ਬੋਲੀ ਨੂੰ ਪਿਆਰ ਕਰਨ ਅਤੇ ਗੁਰਸਿੱਖੀ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ।ਵਿਦਿਆਰਥੀਆਂ ਨੇ ਭਾਈ ਸਾਹਿਬ ਦੀਆਂ ਕਵਿਤਾਵਾਂ ਬੜੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੀਆਂ ਅਤੇ ਭਾਈ ਸਾਹਿਬ ਦੇ ਪੋਟਰੇਟ ਬੜੇ ਹੀ ਸੁੰਦਰ ਢੰਗ ਨਾਲ ਬਣਾਏ।ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਆਏ ਹੋਏ ਅਹੁਦੇਦਾਰਾਂ ਦਾ ਧੰਨਵਾਦ ਕੀਤਾ।ਇਸ ਮੌਕੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਧਾਰਮਿਕ ਅਧਿਆਪਕ ਸ਼੍ਰੀਮਤੀ ਸੁਖਜੀਤ ਕੌਰ, ਪੰਜਾਬੀ ਅਤੇ ਕਲਾ ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …