ਮਹਿਤਾ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ
ਸਰਕਾਰ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਨ ਦੇ ਐਲਾਨ ਤੋਂ ਪਲਟ ਜਾਣ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਪ੍ਰੋ: ਸਰਚਾਂਦ ਸਿੰਘ ਵੱਲੋਂ ਜਾਰੀ ਬਿਆਨ ਵਿਚ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸਿੱਖ ਕੌਮ ਪ੍ਰਤੀ ਦੋਹਰੇ ਮਾਪਦੰਡ ਅਪਣਾਉਣਾ ਦੇਸ਼ ਦੇ ਹਿਤ ਵਿਚ ਨਹੀਂ ਹੋਵੇਗਾ।ਉਨ੍ਹਾਂ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਵਲੋਂ ਭਾਈ ਰਾਜੋਆਣਾ ਨੂੰ ਰਾਹਤ ਦੇਣ ਫ਼ੈਸਲੇ ਨਾਲ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕੀਤੀ ਜਾ ਚੁੱਕੀ ਹੈ।ਪਰ ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ ਨੇ ਸਿੱਖ ਕੌਮ ਨੂੰ ਨਿਰਾਸ਼ ਕੀਤਾ ਹੈ।ਉਨ੍ਹਾਂ ਭਾਜਪਾ ਸਰਕਾਰ ਨੂੰ ਕਾਂਗਰਸ ਦੀ ਤਰਾਂ ਸਿੱਖਾਂ ਨਾਲ ਬੇਇਨਸਾਫ਼ੀ ਨਾ ਕਰਨ ਲਈ ਕਿਹਾ।ਬਿਨਾਂ ਪੈਰੋਲ ਤੋਂ 23 ਤੋਂ ਵੱਧ ਸਾਲ ਜੇਲ੍ਹ ਵਿਚ ਕੱਟ ਚੁੱਕਾ ਭਾਈ ਰਾਜੋਆਣਾ ਮੁਆਫ਼ੀ ਦਾ ਹੱਕਦਾਰ ਹੈ। ਰਾਜੋਆਣਾ ਦੀ ਫਾਂਸੀ ਮੁਆਫ਼ੀ ਦੇ ਐਲਾਨ ਤੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮੁਕਰਨ ਨਾਲ ਕੇਂਦਰ ਦੀ ਭਾਜਪਾ ਸਰਕਾਰ ਨੇ ਵੀ ਕਾਂਗਰਸ ਦੀ ਲੀਹੇ ਚੱਲਦਿਆਂ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾ ਦਿਤਾ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ, ਅਕਾਲੀ ਦਲ ਅਤੇ ਸਮੁੱਚੇ ਪੰਥ ਨੂੰ ਇਸ ਧੱਕੇ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media