Monday, September 21, 2026

ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਕੀਰਤਨ ਸਮਾਗਮ 13 ਦਸੰਬਰ ਨੂੰ

ਧੂਰੀ, 5 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੰਨ ਧੰਨ ਬਾਬਾ ਨੰਦ ਸਿੰਘ ਜੀ ਸੇਵਾ ਸੁਸਾਇਟੀ ਅਤੇ ਗੁਰੂਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਵੱਲੋਂ ਧੂਰੀ ਦੀਆਂ ਧਾਰਮਿਕ ਸੰਸਥਾਵਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਕਥਾ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ।ਪ੍ਰਕਾਸ਼ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਨੇੜੇ ਵਿਸ਼ਵਕਰਮਾ ਮੰਦਰ ਧੂਰੀ ਵਿਖੇ 13 ਦਸੰਬਰ ਦਿਨ ਸ਼ੁੱਕਰਵਾਰ ਨੂੰ ਰਾਤ 7.30 ਤੋਂ 10.00 ਵਜੇ ਤੱਕ ਹੋਣ ਵਾਲੇ ਇਸ ਸਾਮਗਮ ਵਿੱਚ ਭਾਈ ਗੁਰਸ਼ਰਨ ਸਿੰਘ ਲੁਧਿਆਣਾ ਵਾਲੇ ਆਪਣੇ ਜੱਥੇ ਨਾਲ ਸੰਗਤਾਂ ਨੂੰ ਕਥਾ ਤੇ ਕੀਰਤਨ ਸੁਣਾ ਕੇ ਨਿਹਾਲ ਕਰਨਗੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply