Thursday, April 16, 2026

ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਓਵਰਹਾਲ ਟਰਾਫ਼ੀ ‘ਤੇ ਕਾਬਜ਼

ਅਮਨਦੀਪ ਸਿੰਘ ਅਤੇ ਰਮਨਦੀਪ ਕੌਰ ਬੈਸਟ ਅਥਲੀਟ ਚੁਣੇ ਗਏ

ਲੌਂਗੋਵਾਲ, 6 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਪਰਮਜੀਤ ਕੌਰ PPNJ0612201904ਢਿਲੋਂ ਦੀ ਅਗਵਾਈ ਅਤੇ ਸੁਖਵਿੰਦਰ ਸਿੰਘ ਡੀਪੀਈ ਦੀ ਨਿਗਰਾਨੀ ਹੇਠ ਕਰਵਾਈ ਗਈ ਦੋ ਰੋਜਾ ਅਥਲੈਟਿਕ ਮੀਟ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਪਹਿਲਾ ਸਥਾਨ ਹਾਸਲ ਕਰਕੇ ਓਵਰਹਾਲ ਟਰਾਫ਼ੀ ‘ਤੇ ਕਬਜ਼ਾ ਕੀਤਾ।ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਦੂਸਰਾ ਸਥਾਨ ਅਤੇ ਸਾਹਿਬਜ਼ਾਦਾ ਜੋਰਾਵਰ ਸਿੰਘ ਹਾਊਸ ਨੇ ਤੀਸਰਾ ਸਥਾਨ ਹਾਸਲ ਕੀਤਾ। ਜਦੋਂਕਿ ਲੜਕਿਆਂ ਵਿਚੋਂ ਅਮਨਦੀਪ ਸਿੰਘ ਅਤੇ ਲੜਕੀਆਂ ਵਿੱਚੋਂ ਰਮਨਦੀਪ ਕੌਰ ਬੈਸਟ ਅਥਲੀਟ ਚੁਣੇ ਗਏ।100 ਮੀਟਰ, 200ਮੀਟਰ, 400 ਮੀਟਰ ਅਤੇ 800 ਮੀਟਰ ਰਿਲੇਅ ਦੌੜਾਂ ਤੋਂ ਇਲਾਵਾ ਛੋਟੇ ਬੱਚਿਆਂ ਦੀਆਂ ਫਂੈਸੀ ਦੌੜਾਂ ਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ।ਪਹਿਲੇ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਅਕੈਡਮੀ ਦੇ ਪ੍ਰਬੰਧਕਾਂ ਵਲੋਂ ਖੇਡਾਂ, ਵਿਦਿਅਕ ਅਤੇ ਸਭਿਆਚਾਰਕ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਗਰੂਰ ਤੋਂ ਐਸ.ਡੀ.ਐਮ ਬਬਨਦੀਪ ਸਿੰਘ ਵਾਲੀਆ ਅਤੇ ਪ੍ਰਿੰਸੀਪਲ ਡਾ. ਢਿੱਲੋਂ ਤੋਂ ਇਲਾਵਾ ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਭੁਪਿੰਦਰ ਸਿੰਘ ਪੂਨੀਆ, ਦਲਜੀਤ ਸਿੰਘ ਐਸ.ਪੀ, ਜਸਵੰਤ ਸਿੰਘ ਖਹਿਰਾ, ਐਕਸੀਅਨ ਸੁਖਵੰਤ ਸਿੰਘ ਧੀਮਾਨ, ਬਲਵੰਤ ਸਿੰਘ ਗਿੱਲ, ਹਰਚਰਨ ਸਿੰਘ ਨੰਬਰਦਾਰ, ਸਿਆਸਤ ਸਿੰਘ ਦੁੱਗਾਂ, ਹਰਭਜਨ ਸਿੰਘ ਦੁੱਗਾਂ, ਗਮਦੂਰ ਸਿੰਘ ਬਹਾਦਰਪੁਰ, ਡਾ. ਰਜਿੰਦਰ ਸਿੰਘ ਬਾਜਵਾ, ਡਾ. ਸੁਖਦੀਪ ਕੌਰ, ਡਾ. ਅਮਨਦੀਪ ਕੌਰ, ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਜਸਵਿੰਦਰ ਕੌਰ ਰਾਏ, ਪਰਮਿੰਦਰ ਸਿੰਘ ਸੁਪਰਡੈਂਟ ਅਤੇ ਹੋਰ ਕੌਂਸਲ ਦੇ ਸੀਨੀਅਰ ਮੈਂਬਰ ਸ਼ਾਮਲ ਸਨ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply