ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ
ਸਾਹਿਬ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਦੁਆਰਾ ਅਰਦਾਸ ਕਰਨ ਉਪਰੰਤ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਲਿਆ।ਗਿਆਨੀ ਗੁਰਮਿੰਦਰ ਸਿੰਘ ਨੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਸਬੰਧੀ ਵਿਚਾਰ ਕਰਦਿਆਂ ਕਿਹਾ ਕਿ ਬਾਬਾ ਜੀ ਸਿੱਖ ਕੌਮ ਦੇ ਮਾਣਮੱਤੇ ਸ਼ਹੀਦ ਹਨ, ਜਿਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਅਹਿਮਦ ਸ਼ਾਹ ਅਬਦਾਲੀ ਦੀਆਂ ਫੋਜਾਂ ਦਾ ਆਪਣੇ ਕੁਝ ਸਾਥੀ ਸਿੰਘਾਂ ਨਾਲ ਡੱਟ ਕੇ ਮੁਕਾਬਲਾ ਕੀਤਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਕੱਤਰ ਸਿੰਘ, ਇੰਚਾਰਜ ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਵਧੀਕ ਮੈਨੇਜਰ ਸੁਖਰਾਜ ਸਿੰਘ, ਇਕਬਾਲ ਸਿੰਘ ਮੁਖੀ, ਜਸਪਾਲ ਸਿੰਘ ਢੱਡੇ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸਮੇਤ ਸੰਗਤਾਂ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media