ਮਲੋਟ, 6 ਦਸੰਬਰ (ਪੰਜਾਬ ਪੋਸਟ- ਗਰਗ) – ‘ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ ਗੁਰਦੁਆਰਾ ਸ੍ਰੀ ਤਰਨਤਾਰਨ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ ਜਿਸ ਵਿੱਚ ਸ੍ਰੀ ਐਮ.ਕੇ ਅਰਵਿੰਦ ਕੁਮਾਰ (ਆਈ.ਏ.ਐਸ) ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਇਸ ਤੋਂ ਇਲਾਵਾ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਇੰਚਾਰਜ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦਾ ਵਿਸ਼ੇਸ਼ ਸਨਮਾਨ ਕੀਤਾ ਕਰਕੇ 10 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਵੀ ਦਿੱਤੀ ਗਈ।ਇਸ ਸਾਲ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਸਕੂਲ ਵਿਚ ਵਿਦਿਆਰਥਣਾਂ ਦੀ ਗਿਣਤੀ ‘ਚ ਕੀਤੇ ਗਏ ਵਾਧੇ ਸਦਕਾ ਸਕੂਲ ਨੂੰ ਇਹ ਇਨਾਮ ਮਿਲਿਆ।ਸਕੂਲ ਦੀ ਵਿਦਿਆਰਥਣ ਨਸੀਬ ਕੌਰ ਦਾ ਜਿਲੇ ਵਿਚੋਂ ਦੱਸਵੀ ਜਮਾਤ ‘ਚ ਪੁਜੀਸ਼ਨ ਹਾਸਲ ਕਰਨ ‘ਤੇ ਪੰਜ ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇ ਕੇ ਨਿਵਾਜਿਆ ਗਿਆ।
ਇਸ ਮੌਕੇ ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ।ਪ੍ਰਿੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਜੈ ਗਰਗ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਐਡੀਸ਼ਨਲ ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਸਿਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦਾ ਧੰਨਵਾਦ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …