ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਐਚ.ਡੀ.ਐਫ.ਸੀ ਬੈਂਕ ਮਾਲ ਰੋਡ ਵਿਖੇ ਇਕ ਖੂਨਦਾਨ ਕੈਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਕੈਂਪ ਦੌਰਾਨ 71 ਯੂਨਿਟ ਖੂਨ ਇਕੱਤਰ ਕੀਤਾ ਗਿਆ।ਸੋਨੀ ਨੇ ਕਿਹਾ ਕਿ ਖੂਨਦਾਨ ਸਭ ਤੋਂ ਉਤਮ ਦਾਨ ਹੈ ਅਤੇ ਐਚ.ਡੀ.ਐਫ.ਸੀ ਬੈਂਕ ਵੱਲੋਂ ਹਰ ਸਾਲ ਖੂਨਦਾਨ ਕੈਂਪਾਂ ਦਾ ਆਯੋਜਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ ਗਿਆ ਹੈ।
ਜਤਿੰਦਰਪਾਲ ਸਿੰਘ ਸਰਕਲ ਹੈਡ ਨੇ ਦੱਸਿਆ ਕਿ ਐਚ.ਡੀ.ਐਫ.ਸੀ ਬੈਂਕ ਵੱਲੋਂ ਪੂਰੇ ਦੇਸ਼ ਵਿੱਚ 4200 ਤੋਂ ਜਿਆਦਾ ਖੂਨਦਾਨ ਕੈਂਪ ਆਯੋਜਤ ਕੀਤੇ ਜਾ ਰਹੇ ਹਨ ਅਤੇ ਪਿਛਲੇ 12 ਸਾਲਾਂ ਵਿਚ 12 ਮਿਲੀਅਨ ਯੂਨਿਟ ਤੋਂ ਜਿਆਦਾ ਖੂਨ ਇਕੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਕ ਯੂਨਿਟ ਖੂਨ ਨਾਲ 3 ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਖੂਨਦਾਨ ਕਰਨ ਨਾਲ ਕੈਂਸਰ, ਦਿਲ, ਡਾਇਬਟੀਜ਼ ਅਤੇ ਲੀਵਰ ਸਬੰਧੀ ਕਈ ਬਿਮਾਰੀਆਂ ਦਾ ਜੋਖਮ ਘਟ ਜਾਂਦਾ ਹੈ।
ਇਸ ਮੌਕੇ ਪਰਮਿੰਦਰ ਸਿੰਘ ਭਸੀਨ ਸਟੇਟ ਹੈਡ ਪੰਜਾਬ ਅਤੇ ਜੰਮੂ ਕਸ਼ਮੀਰ, ਰਿਸ਼ੀ ਦਿਲਾਵਰ ਤੋਂ ਇਲਾਵਾ ਬੈਂਕ ਦੇ ਸਾਰੇ ਕਰਮਚਾਰੀ ਹਾਜਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …