Sunday, September 20, 2026

ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

ਕਪੂਰਥਲਾ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਕਪੂਰਥਲਾ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। PPNJ0712201905ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਕਰਨਲ ਅਮਰਬੀਰ ਸਿੰਘ ਚਾਹਲ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅਤੇ ਕਰਨਲ ਬਲਦੇਵ ਸਿੰਘ ਖਿੰਡਾ, ਉਪ ਪ੍ਰਧਾਨ ਜਿਲ੍ਹਾ ਸੈਨਿਕ ਬੋਰਡ ਅਤੇ ਕਰਨਲ ਧਰੁਵ ਰਹੇਜਾ, ਕਮਾਂਡੈਂਟ 68 ਆਰਮਡ ਰੈਜੀਮੈਂਟ ਨੇ ਕੈਪਟਨ ਝੱਗੜ ਸਿੰਘ, ਵਾਰ ਮੈਮੋਰੀਅਲ ਵਿਖੇ ਜਾ ਕੇ ਸ਼ਹੀਦਾਂ ਨੂੰ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ।ਸਮਾਗਮ ਵਿੱਚ ਲਾਭਪਾਤਰੀਆਂ ਨੂੰ 2,30,000/- ਰੁਪਏ ਦੀ ਗ੍ਰਾਂਟ ਦੇ ਚੈਕ ਭੇਟ ਕੀਤੇ ਗਏ।
               ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਰਨਲ ਅਮਰਬੀਰ ਸਿੰਘ ਚਾਹਲ, ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਪੂਰਥਲਾ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਦੱਸਿਆ।ਇਸ ਦਿਨ ਦੇਸ਼ ਵਾਸੀ ਆਪਣੀਆਂ ਸੁਰੱਖਿਆ ਸੈਨਾਵਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਇੱਕਜੁੱਟਤਾ ਦਰਸਾਉਂਦੇ ਹਨ ਅਤੇ ਬੜੇ ਫਖ਼ਰ ਨਾਲ ਆਪਣੇ ਸੀਨੇ ਤੇ ਇਨ੍ਹਾਂ ਸੈਨਾਵਾਂ ਦੇ ਸਟਿਕਰ ਫਲੈਗ ਨੂੰ ਲਗਾਉਂਦੇ ਹਨ ਅਤੇ ਬਦਲੇ ਵਿੱਚ ਸਵੈ-ਇੱਛਤ ਧਨ ਰਾਸ਼ੀ ਦਾਨ ਵਜੋਂ ਦਿੰਦੇ ਹਨ। ਉਨ੍ਹਾਂ ਨੇ ਹੋਰ ਦੱਸਿਆ ਕਿ ਇਹ ਫੰਡ ਨਾਨ ਪੈਨਸ਼ਨਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਜਿਨ੍ਹਾਂ ਨੂੰ ਬਿਨਾਂ ਪੈਨਸ਼ਨ ਰਲੀਜ਼ ਕੀਤਾ ਗਿਆ ਸੀ, ਅਪੰਗ ਸੈਨਿਕਾਂ, ਉਨ੍ਹਾਂ ਦੇ ਆਸ਼ਰਿਤਾਂ/ਅਨਾਥ ਬੱਚਿਆਂ ਦੀ ਭਲਾਈ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਨੇ ਜਿ਼ਲ੍ਹੇ ਦੀ ਆਮ ਜਨਤਾ ਨੂੰ ਝੰਡਾ ਦਿਵਸ ਫੰਡ ਲਈ ਦਿੱਲ ਖੋਲ੍ਹ ਕੇ ਦਾਨ ਕਰਨ ਲਈ ਅਪੀਲ ਕੀਤੀ ।
ਇਸ ਮੌਕੇ ਤੇ ਕਰਨਲ ਧਰੁਵ ਰਹੇਜਾ, ਕਮਾਂਡੈਂਟ 68 ਆਰਮਡ ਰੈਜੀਮੈਂਟ ਨੇ ਵੀ ਸੰਬੋਧਨ ਕੀਤਾ ਅਤੇ ਸਾਬਕਾ ਸੈਨਿਕਾਂ ਨੂੰ ਆਰਮੀ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ। ਸਮਾਗਮ ਵਿੱਚ ਦਫਤਰ ਦੇ ਸਟਾਫ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤ ਹਾਜ਼ਰ ਹੋਏ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply