ਪੱਤੀ ਖਿੱਜਰਪੁਰ ਵਿਚ ਇੰਟਰਲਾਕ ਟਾਈਲਾਂ ਦੇ ਕੰਮ ਦੀ ਕੀਤੀ ਸ਼ੁਰੂਆਤ
ਕਪੂਰਥਲਾ, 7 ਦਸੰਬਰ (ਪੰਜਾਬ ਪੋਸਟ ਬਿਊਰੋ) -ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਪਿੰਡ ਲੱਖਣ ਕਲਾਂ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦਾ ਉਦਘਾਟਨ ਅਤੇ ਪੱਤੀ ਖਿੱਜਰਪੁਰ ਵਿਖੇ ਗਲੀਆਂ ਵਿਚ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।ਆਪਣੇ ਸੰਬੋਧਨ ‘ਚ ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਵੀ ਤੱਤਪਰ ਹੈ।ਇਸੇ ਤਹਿਤ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ।
ਜ਼ਿਲ੍ਹਾ ਭਲਾਈ ਅਫ਼ਸਰ ਜਸਦੇਵ ਸਿੰਘ ਪੁਰੇਵਾਲ, ਐਸ.ਐਚ.ਓ ਸਦਰ ਗੁਰਦਿਆਲ ਸਿੰਘ, ਐਸ.ਐਚ.ਓ ਸਿਟੀ ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਗੁਰਭਜਨ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਬਾਬਾ ਇੰਦਰਪਾਲ ਸਿੰਘ, ਬਲਾਕ ਸੰਮਤੀ ਚੇਅਰਪਰਸਨ ਬੀਬੀ ਪਿਆਰੀ, ਸਤਨਾਮ ਸਿੰਘ, ਸਰਪੰਚ ਪੱਤੀ ਖਿੱਜਰਪੁਰ ਸੰਤੋਸ਼ ਰਾਣੀ, ਸਰਪੰਚ ਲੱਖਣ ਕਲਾਂ ਜੀਤ ਰਾਮ, ਸਾਬਕਾ ਸਰਪੰਚ ਹਰਬੰਸ ਕੌਰ, ਨਰਬੀਰ ਸਿੰਘ ਬਾਜਵਾ, ਸਵਰਨ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਉਘੀਆਂ ਸ਼ਖਸੀਅਤਾਂ ਹਾਜ਼ਰ ਸਨ।