Friday, September 18, 2026

ਵਿਦਿਆਰਥੀਆਂ ਨੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀ. ਸੈਕੰ. ਸਕੂਲ ‘ਚ ਬਣਾਇਆ ਕਿਚਨ ਗਾਰਡਨ

ਪਟਿਆਲਾ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤਪਾਲ PPNJ0712201910ਸਿੰਘ, ਵਿਭਾਗ ਮੁਖੀ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਦੇ ਨਿਰਦੇਸ਼ਾਂ ਤਹਿਤ ਵਿਭਾਗ ਇੰਚਾਰਜ਼ ਡਾ. ਜਸਪ੍ਰੀਤ ਕੌਰ ਦੀ ਯੋਗ ਅਗਵਾਈ ‘ਚ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਦੇ ਵਿਦਿਆਰਥੀਆਂ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਕਿਚਨ ਗਾਰਡਨ ਬਣਾਉਣ ਦੀ ਮੁਹਿੰਮ ਵਿੱਢੀ ਹੋਈ ਹੈ ।ਇਸੇ ਲੜੀ ਤਹਿਤ ਵਿਦਿਆਰਥੀਆਂ ਵਲੋਂ ਪ੍ਰੋ. ਰੁਪਿੰਦਰ ਸਿੰਘ ਦੀ ਦੇਖ-ਰੇਖ ਹੇਠ ਜਿਲ੍ਹਾ ਪਟਿਆਲਾ ਦੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਿਚਨ ਗਾਰਡਨ ਬਣਾਇਆ ਗਿਆ ।
   ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਵਿਜੈ ਕਪੂਰ ਨੇ ਐਗਰੀਕਲਚਰ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲੇਗਾ ਅਤੇ ਵਿਦਿਆਰਥੀਆਂ ਦੀ ਐਗਰੀਕਲਚਰ ਵਿਸ਼ੇ ‘ਚ ਰੁਚੀ ਵੀ ਵਧੇਗੀ ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …

Leave a Reply